ਜਿਲ੍ਹਾ ਲੁਧਿਆਣਾ (ਪੰਜਾਬ) ਦੇ ਦੁੱਗਰੀ ਪੁਲ ਉਤੇ ਇਕ ਤੇਜ਼ ਸਪੀਡ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਉਸ ਦੀ ਸਕੂਟਰੀ ਪੁਲ ਦੀ ਰੇਲਿੰਗ ਨਾਲ ਟਕਰਾ ਗਈ। ਰਾਹਗੀਰ ਲੋਕਾਂ ਨੇ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌ-ਤ ਹੋ ਗਈ। ਇਸ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ।
ਇਸ ਘ-ਟ-ਨਾ ਮੌਕੇ ਮੌਜੂਦ ਲੋਕਾਂ ਮੁਤਾਬਕ ਐਕਟਿਵਾ ਸਵਾਰ ਨੌਜਵਾਨ ਪੁਲ ਉਤੇ ਜਾ ਰਿਹਾ ਸੀ। ਉਸੇ ਸਮੇਂ ਪਿੱਛੇ ਤੋਂ ਤੇਜ਼ ਸਪੀਡ ਨਾਲ ਆਏ ਇਕ ਟਰੱਕ ਨੇ ਉਸ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਸਕੂਟਰੀ ਸਵਾਰ ਨੌਜਵਾਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਰੇਲਿੰਗ ਨਾਲ ਟਕਰਾ ਗਿਆ। ਮ੍ਰਿਤਕ ਦੀ ਪਹਿਚਾਣ ਸੰਦੀਪ ਕੁਮਾਰ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਦੇ ਰੂਪ ਵਜੋਂ ਹੋਈ ਹੈ। ਇਸ ਘ-ਟ-ਨਾ ਤੋਂ ਬਾਅਦ ਮੌਕੇ ਉਤੇ ਜਾਮ ਲੱਗ ਗਿਆ।
ਨੌਜਵਾਨ ਦੀ ਜੇਬ ਵਿਚੋਂ ਮਿਲਿਆ ਸ਼ਨਾਖਤੀ ਕਾਰਡ ਦੇਖ ਕੇ, ਪਰਿਵਾਰ ਨੂੰ ਦਿੱਤੀ ਸੂਚਨਾ
ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਮ ਨੂੰ ਹਟਵਾਇਆ। ਸੰਦੀਪ ਕੁਮਾਰ ਦੀ ਜੇਬ ਵਿੱਚੋਂ ਮਿਲੇ ਪਹਿਚਾਣ ਪੱਤਰਾਂ ਨੂੰ ਦੇਖ ਕੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ। ਮ੍ਰਿਤਕ ਸੰਦੀਪ ਕੁਮਾਰ ਇਲੈਕਟ੍ਰਾਨਿਕ ਸਮਾਨ ਦੀ ਮਾਰਕੀਟਿੰਗ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਸਵੇਰੇ ਉਹ ਕਿਸੇ ਪਾਰਟੀ ਨੂੰ ਮਿਲਣ ਜਾ ਰਿਹਾ ਸੀ। ਸੰਦੀਪ ਦੀਆਂ 2 ਬੇਟੀਆਂ ਹਨ। ਫਿਲਹਾਲ ਪੁਲਿਸ ਨੇ ਸੰਦੀਪ ਕੁਮਾਰ ਦੀ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ।