ਹਰਿਆਣੇ ਵਿੱਚ ਝੱਜਰ ਦੇ ਪਿੰਡ ਸੱਲ੍ਹਾਵਾਸ ਕੋਲ ਇੱਕ ਦੁਖ-ਦਾਈ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਸਪੀਡ ਟਰੱਕ ਨੇ ਇੱਕ ਟ੍ਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਵਿੱਚ ਟ੍ਰੈਕਟਰ ਸਵਾਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ, ਜਦੋਂ ਕਿ ਦੂਜੇ ਵਿਅਕਤੀ ਨੂੰ ਗੰਭੀਰ ਸੱ-ਟਾਂ ਲੱਗ ਗਈਆਂ, ਜਿਸ ਨੂੰ ਇਲਾਜ ਲਈ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ਉਤੇ ਪਹੁੰਚ ਗਈ ਅਤੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
7 ਭੈਣਾਂ ਦਾ ਇਕ-ਲੌਤਾ ਭਰਾ ਸੀ ਸਚਿਨ
ਪ੍ਰਾਪਤ ਜਾਣਕਾਰੀ ਅਨੁਸਾਰ ਸਚਿਨ ਉਮਰ 18 ਸਾਲ ਵਾਸੀ ਜਮਾਲਪੁਰ ਆਪਣੇ ਚਾਚੇ ਪ੍ਰਵੀਨ ਨਾਲ ਟ੍ਰੈਕਟਰ ਉਤੇ ਸਵਾਰ ਹੋ ਕੇ ਆਪਣੇ ਪਿੰਡ ਜਮਾਲਪੁਰ ਨੂੰ ਆ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਸਪੀਡ ਟਰੱਕ ਨੇ ਟ੍ਰੈਕਟਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਸਚਿਨ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ ਹਾਦਸੇ ਵਿੱਚ ਪ੍ਰਵੀਨ ਨੂੰ ਗੰਭੀਰ ਸੱ-ਟਾਂ ਲੱਗ ਗਈਆਂ। ਸਚਿਨ ਪਰਿਵਾਰ ਵਿਚ ਸੱਤ ਭੈਣਾਂ ਦਾ ਇਕ-ਲੌਤਾ ਭਰਾ ਸੀ ਅਤੇ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਝੱਜਰ ਵਿਚ ਨੌਕਰੀ ਲਈ ਕੋਚਿੰਗ ਲੈ ਰਿਹਾ ਸੀ। ਪੜ੍ਹਾਈ ਦੇ ਨਾਲ-ਨਾਲ ਸਚਿਨ ਖੇਤੀਬਾੜੀ ਵਿੱਚ ਵੀ ਮਦਦ ਕਰਦਾ ਸੀ।
ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਐਸ. ਆਈ. ਸੰਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਾਲਾਹਵਾਸ ਨੇੜੇ ਇੱਕ ਤੇਜ਼ ਸਪੀਡ ਟਰੱਕ ਨੇ ਟ੍ਰੈਕਟਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਸਚਿਨ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ ਪ੍ਰਵੀਨ ਨਾਮ ਦਾ ਵਿਅਕਤੀ ਜ਼ਖ਼ਮੀ ਹੋ ਗਿਆ। ਮ੍ਰਿਤਕ ਸਚਿਨ ਦੇ ਪਿਤਾ ਦੇ ਬਿਆਨਾਂ ਉਤੇ ਟਰੱਕ ਡਰਾਈਵਰ ਖਿਲਾਫ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਦੇਹ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਨੇ ਟਰੱਕ ਡਰਾਈਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਅੱਗੇ ਜਾਂਚ ਕਰ ਰਹੀ ਹੈ।