ਜਿਲ੍ਹਾ ਪਟਿਆਲਾ (ਪੰਜਾਬ) ਦੇ ਪਾਤੜਾਂ ਇਲਾਕੇ ਦੇ ਪਿੰਡ ਸੇਲਵਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌ-ਤ ਹੋਣ ਦਾ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਤਰਵਿੰਦਰ ਸਿੰਘ ਨਾਮ ਵਜੋਂ ਹੋਈ ਹੈ। ਕੈਨੇਡਾ ਦੇ ਬਰੈਂਪਟਨ ਇਲਾਕੇ ਵਿਚ ਰੈਡ ਸਿਗਨਲ ਹੋਣ ਉਤੇ ਤਰਵਿੰਦਰ ਸਿੰਘ ਸੜਕ ਉਤੇ ਰੁਕਿਆ ਹੋਇਆ ਸੀ। ਇਸ ਦੌਰਾਨ ਹੀ ਪਿੱਛੇ ਤੋਂ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਬਾਰੇ ਪਰਿਵਾਰ ਨੂੰ ਪਤਾ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਮਾਤਮ ਛਾ ਗਿਆ ਹੈ।
ਸਵਾ ਕੁ ਸਾਲ ਪਹਿਲਾਂ ਹੀ ਗਿਆ ਸੀ ਕੈਨੇਡਾ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਤਰਵਿੰਦਰ ਸਿੰਘ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਵਾ ਕੁ ਸਾਲ ਪਹਿਲਾਂ ਹੀ ਕੈਨੇਡਾ ਵਿਚ ਗਿਆ ਸੀ। ਉਸ ਨੂੰ ਪਰਿਵਾਰ ਵਲੋਂ ਵਰਕ ਪਰਮਿਟ ਉਤੇ ਲੱਖਾਂ ਰੁਪਏ ਖਰਚ ਕਰ ਕੇ ਕੈਨੇਡਾ ਭੇਜਿਆ ਗਿਆ ਸੀ। ਤਰਵਿੰਦਰ ਸਿੰਘ ਦਾ ਕਰੀਬ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਅਜਿਹੇ ਵਿਚ ਘਰ ਦਾ ਆਰਥਿਕ ਹਾਲ ਠੀਕ ਨਾ ਹੋਣ ਤੇ ਉਸ ਨੇ ਕਿਸੇ ਤਰ੍ਹਾਂ ਪੈਸਿਆਂ ਦਾ ਇੰਤਜ਼ਾਮ ਕਰਕੇ ਆਪਣੇ ਪੁੱਤਰ ਨੂੰ ਕੈਨੇਡਾ ਭੇਜ ਦਿੱਤਾ ਸੀ।
ਪਿਤਾ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਉਹ ਬਹੁਤ ਖੁਸ਼ ਸੀ ਅਤੇ ਉਸ ਨੇ ਘਰ ਵਿਚ ਗਿਫਟ ਭੇਜਣ ਦਾ ਕਹਿ ਕੇ ਫੋਨ ਉਤੇ ਗੱਲ ਕੀਤੀ ਸੀ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਤਰਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਲਈ ਉਨ੍ਹਾਂ ਦਾ ਕਾਫੀ ਪੈਸਾ ਖਰਚ ਹੋ ਗਿਆ ਸੀ। ਹੁਣ ਪਰਿਵਾਰ ਦਾ ਆਰਥਿਕ ਹਾਲ ਠੀਕ ਨਹੀਂ ਹੈ। ਅਜਿਹੇ ਵਿਚ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ (ਪੰਜਾਬ) ਵਾਪਸ ਲਿਆਉਣ ਵਿਚ ਉਨ੍ਹਾਂ ਦੀ ਮਦਦ ਕਰੇ।