ਪੰਜਾਬ ਵਿਚ ਫਾਜ਼ਿਲਕਾ ਜ਼ਿਲੇ ਦੇ ਪਿੰਡ ਮਾਹੂਆਣਾ ਬੋਦਲਾ ਵਿਚ ਸ਼ਨੀਵਾਰ ਦੁਪਹਿਰ ਨੂੰ ਪੁਰਾਣੀ ਰੰ-ਜਿ-ਸ਼ ਨੇ ਦੁਖ-ਦਾਈ ਰੂਪ ਲੈ ਲਿਆ। ਇਸ ਦੌਰਾਨ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਿਲਕੁਲ ਸਾਹਮਣੇ ਇੱਕ ਧਿਰ ਦੇ ਕਈ ਵਿਅਕਤੀਆਂ ਨੇ ਪਿਓ ਅਤੇ ਪੁੱਤਰ ਉਤੇ ਵਾਰ ਕਰ ਦਿੱਤਾ। ਇਸ ਦੌਰਾਨ ਤਿੱਖਿਆਂ ਚੀਜ਼ਾਂ ਨਾਲ ਸਿਰ ਉਤੇ ਕਈ ਵਾਰ ਕੀਤੇ ਜਾਣ ਦੇ ਕਾਰਨ ਦੋਵਾਂ ਨੂੰ ਜ਼ਖਮੀ ਹਾਲ ਵਿਚ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ। ਪਰ ਦੋਵਾਂ ਦੀ ਇਲਾਜ ਦੌਰਾਨ ਮੌ-ਤ ਹੋ ਗਈ। ਜਿਸ ਤੋਂ ਬਾਅਦ ਥਾਣਾ ਅਰਨੀਵਾਲਾ ਦੀ ਪੁਲਿਸ ਟੀਮ ਅਤੇ ਐਸ. ਪੀ. ਡੀ. ਮਨਜੀਤ ਸਿੰਘ ਮੌਕੇ ਉਤੇ ਪਹੁੰਚ ਗਏ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਸਾਰਾ ਮਾਮਲਾ ਇਹ ਹੈ
ਇਸ ਮਾਮਲੇ ਬਾਰੇ ਸਰਕਾਰੀ ਹਸਪਤਾਲ ਵਿਚ ਮੌਜੂਦ ਮ੍ਰਿਤਕ ਪ੍ਰਤਾਪ ਸਿੰਘ ਉਮਰ 55 ਸਾਲ ਦੇ ਛੋਟੇ ਬੇਟੇ ਨੇ ਦੱਸਿਆ ਕਿ ਉਸ ਦਾ ਪਿਤਾ ਅਤੇ ਭਰਾ ਗਗਨਦੀਪ ਸਿੰਘ ਉਮਰ 26 ਸਾਲ ਪਿਛਲੇ ਕਾਫੀ ਸਮੇਂ ਤੋਂ ਗੁਰਦੁਆਰਾ ਸਾਹਿਬ ਦੀ ਸੇਵਾ ਕਰਦੇ ਸਨ। ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਸ ਦੇ ਛੋਟੇ ਭਰਾ ਗਗਨਦੀਪ ਸਿੰਘ ਦੀ ਆਪਣੇ ਚਾਚੇ ਦਿਲਬਾਗ ਸਿੰਘ ਦੇ ਲੜਕੇ ਨਾਲ ਲ-ੜਾ-ਈ ਹੋ ਗਈ ਸੀ ਕਿਉਂਕਿ ਉਸ ਦੇ ਚਾਚੇ ਦੇ ਲੜਕੇ ਨੇ ਉਸ ਨਾਲ ਗਾਲੀ-ਗਲੋਚ ਕੀਤੀ ਸੀ। ਜਦੋਂ ਕਿ ਇਸ ਰੰ-ਜਿ-ਸ ਨੂੰ ਲੈ ਕੇ ਕਾਫੀ ਸਮੇਂ ਤੋਂ ਝ-ਗ-ੜਾ ਚੱਲ ਰਿਹਾ ਸੀ ਅਤੇ ਇਸ ਦੇ ਲਈ ਅੱਜ ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ ਸੀ ਪਰ ਸਮਝੌਤਾ ਨਹੀਂ ਹੋਇਆ।
ਜਦੋਂ ਉਸ ਦਾ ਪਿਤਾ ਅਤੇ ਭਰਾ ਵਾਪਸ ਪਿੰਡ ਨੂੰ ਆ ਰਹੇ ਸਨ ਤਾਂ ਉਸ ਦੇ ਚਾਚੇ ਅਤੇ ਲੜਕਿਆਂ ਨੇ ਲੱਕੜੀ ਦੇ ਘੋਟਣੇ ਅਤੇ ਹੋਰ ਤਿੱਖੀਆਂ ਚੀਜ਼ਾਂ ਨਾਲ ਦੋਵਾਂ ਉਤੇ ਵਾਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ। ਸੂਚਨਾ ਮਿਲਦੇ ਹੀ ਉਹ ਮੌਕੇ ਉਤੇ ਪਹੁੰਚੇ ਅਤੇ ਦੋਵਾਂ ਨੂੰ ਜ਼ਖਮੀ ਹਾਲ ਵਿਚ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਪਰ ਉਨ੍ਹਾਂ ਦੀ ਮੌ-ਤ ਹੋ ਗਈ।
ਮੌਕੇ ਉਤੇ ਪਹੁੰਚ ਕੇ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਇਸ ਮਾਮਲੇ ਵਿਚ ਥਾਣਾ ਅਰਨੀਵਾਲਾ ਦੇ ਇੰਚਾਰਜ ਗੁਰਵਿੰਦਰ ਸਿੰਘ ਅਤੇ ਐੱਸ. ਪੀ. ਡੀ. ਮਨਜੀਤ ਸਿੰਘ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਕਾਫੀ ਸਮੇਂ ਤੋਂ ਝ-ਗ-ੜਾ ਚੱਲ ਰਿਹਾ ਸੀ ਅਤੇ ਦੋ ਮਹੀਨੇ ਪਹਿਲਾਂ ਕੇਸ ਵੀ ਦਰਜ ਕੀਤਾ ਗਿਆ ਸੀ ਪਰ ਅੱਜ ਫਿਰ ਕਿਸੇ ਗੱਲ ਨੂੰ ਲੈ ਕੇ ਲ-ੜਾ-ਈ ਹੋ ਗਈ, ਜਿਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਪਰਿਵਾਰ ਦੇ ਬਿਆਨ ਦਰਜ ਕਰਕੇ ਅੱਗੇ ਦੀ ਕਾਰਵਾਈ ਨੂੰ ਕੀਤਾ ਜਾਵੇਗਾ।