ਪੰਜਾਬ ਦੇ ਜਿਲ੍ਹਾ ਬਠਿੰਡਾ ਤੋਂ ਦੁਖ-ਭਰਿਆ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਨੀਵਾਰ ਨੂੰ ਜ਼ਿਲੇ ਦੇ ਪਿੰਡ ਮਾਈਸਰਖਾਨਾ ਵਿਚ ਮੇਲਾ ਦੇਖਣ ਗਏ ਇਕ ਨੌਜਵਾਨ ਉਤੇ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਲੋਕਾਂ ਨੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰ ਕੇ ਉਸ ਦਾ ਕ-ਤ-ਲ ਕਰ ਦਿੱਤਾ।
ਇਸ ਘ-ਟ-ਨਾ ਵਿਚ ਇਕ ਹੋਰ ਨੌਜਵਾਨ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਾਇਆ ਗਿਆ। ਕ-ਤ-ਲ ਹੋਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਜਦੋਂ ਕਿ ਜ਼ਖਮੀ ਨੌਜਵਾਨ ਵੀ ਕੁਝ ਨਹੀਂ ਦੱਸ ਰਿਹਾ ਹੈ।
ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਦਰਜ ਕੀਤਾ ਮਾਮਲਾ
ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉਤੇ ਥਾਣਾ ਕੋਟਫੱਤਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕ-ਤ-ਲ ਸਮੇਤ ਵੱਖੋ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਵਦੀਪ ਸਿੰਘ ਉਮਰ 25 ਸਾਲ ਵਾਸੀ ਪਿੰਡ ਮਾਈਸਰਖਾਨਾ ਦੇ ਰੂਪ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀ ਨੌਜਵਾਨ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪਿੰਡ ਮਾਈਸਰਖਾਨਾ ਨਾਮ ਵਜੋਂ ਹੋਈ ਹੈ।
ਮੇਲੇ ਵਿੱਚ ਮੱਥਾ ਟੇਕਣ ਗਿਆ ਸੀ ਮ੍ਰਿਤਕ ਨੌਜਵਾਨ
ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਵਦੀਪ ਸਿੰਘ ਆਪਣੇ ਸਾਥੀ ਰਣਜੀਤ ਸਿੰਘ ਨਾਲ ਸ਼ਨੀਵਾਰ ਸਵੇਰੇ ਮੌੜ ਮੰਡੀ ਦੇ ਪਿੰਡ ਮਾਈਸਰਖਾਨਾ ਵਿਖੇ ਚੱਲ ਰਹੇ ਮੇਲੇ ਵਿੱਚ ਮੱਥਾ ਟੇਕਣ ਦੇ ਲਈ ਆਇਆ ਸੀ। ਸ਼ਨੀਵਾਰ ਤੜਕੇ 3.30 ਵਜੇ ਦੇ ਕਰੀਬ ਅੱਧੀ ਦਰਜਨ ਅਣਪਛਾਤੇ ਲੋਕਾਂ ਨੇ ਨਵਦੀਪ ਸਿੰਘ ਅਤੇ ਰਣਜੀਤ ਸਿੰਘ ਨੂੰ ਘੇਰ ਕੇ ਉਨ੍ਹਾਂ ਉਤੇ ਤਿੱਖੀਆਂ ਚੀਜ਼ਾਂ ਨਾਲ ਵਾਰ ਕਰਕੇ ਦੋਵਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨਾਂ ਨੂੰ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ।
ਇਲਾਜ ਦੌਰਾਨ ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ
ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਨਵਦੀਪ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦੋਂ ਕਿ ਰਣਜੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਥਾਣਾ ਕੋਟਫੱਤਾ ਦੇ ਐਸ. ਐਚ. ਓ. ਬਲਤੇਜ ਸਿੰਘ ਨੇ ਦੱਸਿਆ ਕਿ ਕ-ਤ-ਲ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚੀ ਸੀ ਪਰ ਉਹ ਹਾਲੇ ਬਿਆਨ ਦੇਣ ਦੇ ਹਾਲ ਵਿਚ ਨਹੀਂ ਹੈ।
ਇਸ ਲਈ ਮ੍ਰਿਤਕ ਨੌਜਵਾਨ ਦੇ ਵਾਰਸਾਂ ਦੇ ਬਿਆਨਾਂ ਉਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕ-ਤ-ਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਕ-ਤ-ਲ ਦੇ ਅਸਲ ਕਾਰਨਾਂ ਦਾ ਪਤਾ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੀ ਸਾਹਮਣੇ ਆਵੇਗਾ।