ਪੰਜਾਬ ਸੂਬੇ ਵਿਚ ਲੁਧਿਆਣੇ ਜ਼ਿਲ੍ਹੇ ਦੇ ਸਮਰਾਲਾ ਚੌਕ ਨੇੜੇ ਬੀਤੀ ਰਾਤ ਇੱਕ ਦੁਖ-ਦਾਈ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਇੱਕ ਤੇਜ਼ ਸਪੀਡ ਟਰੱਕ ਨੇ ਮੋਟਰਸਾਈਕਲ ਸਵਾਰ ਗੁਰਜੰਟ ਸਿੰਘ ਉਮਰ 23 ਸਾਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਤੇਜ਼ ਸਪੀਡ ਟਰੱਕ ਗੁਰਜੰਟ ਸਿੰਘ ਨੂੰ ਦਰ-ੜਦਾ ਹੋਇਆ ਸਿਰ ਦੇ ਉਪਰ ਦੀ ਲੰਘ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਭਾਰੀ ਰੋਸ ਹੈ। ਸੂਚਨਾ ਮਿਲੀ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ਉਤੇ ਪਹੁੰਚੇ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜੰਟ ਸਿੰਘ ਚੰਦਰ ਲੋਕ ਕਲੋਨੀ ਸੁਭਾਸ਼ ਨਗਰ ਜੋਧੇਵਾਲ ਦਾ ਰਹਿਣ ਵਾਲਾ ਸੀ। ਬੀਤੀ ਰਾਤ ਉਹ ਚੀਮਾ ਚੌਕ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਸਮਰਾਲਾ ਚੌਕ ਨੇੜੇ ਉਸ ਨਾਲ ਇਹ ਹਾਦਸਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ ਅਤੇ ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।
ਇਸ ਦੌਰਾਨ ਲੋਕਾਂ ਨੇ ਦੋਸ਼ ਲਾਇਆ ਹੈ ਕਿ ਘਟਨਾ ਤੋਂ ਇੱਕ ਘੰਟੇ ਬਾਅਦ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਕਰੀਬ ਡੇਢ ਘੰਟੇ ਬਾਅਦ ਐਂਬੂਲੈਂਸ ਮੌਕੇ ਉਤੇ ਆਈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਟਰੱਕ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਰੋਸ ਹੈ।