ਹਰਿਆਣਾ ਵਿਚ ਰੋਹਤਕ ਦੇ ਇੱਕ ਨਿੱਜੀ ਹਸਪਤਾਲ ਵਿੱਚ ਖੂਨ-ਦਾਨ ਕਰਨ ਤੋਂ ਬਾਅਦ ਸੋਨੀਪਤ ਦੇ ਇੱਕ ਨੌਜਵਾਨ ਦੀ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੇਹ ਹਸਪਤਾਲ ਦੇ ਬਾਹਰ ਰੱਖ ਕੇ ਹੰਗਾਮਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ੀਲਾ ਬਾਈਪਾਸ ਨੇੜੇ ਸੜਕ ਜਾਮ ਕਰ ਦਿੱਤੀ। ਤਸੱਲੀਬਖਸ਼ ਕਾਰਵਾਈ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਦੇਰ ਰਾਤ ਤੱਕ ਧਰਨਾ ਜਾਰੀ ਰੱਖਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਪਿੱਛੇ ਨਹੀਂ ਹਟਣਗੇ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਗੋਹਾਨਾ ਦੇ ਪਿੰਡ ਮੁਢਲਾਣਾ ਦੇ ਰਹਿਣ ਵਾਲੇ ਮਨੀਸ਼ ਉਮਰ 30 ਸਾਲ ਦੇ ਰੂਪ ਵਜੋਂ ਹੋਈ ਹੈ। ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨੀਸ਼ ਨੇ ਰੋਹਤਕ ਦੇ ਇੱਕ ਨਿੱਜੀ ਹਸਪਤਾਲ ਵਿੱਚ ਖੂਨ-ਦਾਨ ਕੀਤਾ ਸੀ। ਇਸ ਤੋਂ ਬਾਅਦ ਮਨੀਸ਼ ਆਪਣੇ ਘਰ ਚਲਾ ਗਿਆ ਪਰ ਉਸ ਤੋਂ ਬਾਅਦ ਮਨੀਸ਼ ਦੀ ਸਿਹਤ ਵਿਗੜ ਗਈ। ਇਸ ਕਾਰਨ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸੰਭਾਲਿਆ ਅਤੇ ਸਥਾਨਕ ਹਸਪਤਾਲ ਪਹੁੰਚਾਇਆ। ਉਸ ਦੇ ਗੰਭੀਰ ਹਾਲ ਨੂੰ ਦੇਖਦਿਆਂ ਉੱਥੋਂ ਦੇ ਡਾਕਟਰਾਂ ਨੇ ਉਸ ਨੂੰ ਖਾਨਪੁਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ।
ਖੂਨ-ਦਾਨ ਕਰਦੇ ਹੀ ਚੱਕਰ ਆਏ
ਉੱਥੇ ਲਿਜਾਂਦੇ ਸਮੇਂ ਮਨੀਸ਼ ਦੀ ਰਸਤੇ ਵਿੱਚ ਹੀ ਮੌ-ਤ ਹੋ ਗਈ। ਮਨੀਸ਼ ਦੀ ਮੌ-ਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖੂਨ-ਦਾਨ ਕਰਨ ਸਮੇਂ ਵੀ ਮਨੀਸ਼ ਨੂੰ ਚੱਕਰ ਆਇਆ ਸੀ ਪਰ ਡਾਕਟਰਾਂ ਨੇ ਲਾਪ੍ਰਵਾਹੀ ਕੀਤੀ। ਹੁਣ ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਲਾਪ੍ਰਵਾਹੀ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਬਣਦੀ ਕਾਰਵਾਈ ਦਾ ਭਰੋਸਾ
ਇਸ ਮਾਮਲੇ ਸਬੰਧੀ ਡੀ. ਐਸ. ਪੀ. ਰਵੀ ਨੇ ਕਿਹਾ ਕਿ ਮਾਮਲੇ ਦੀ ਸੂਚਨਾ ਤੇ ਪੁਲਿਸ ਟੀਮ ਮੌਕੇ ਉਤੇ ਪਹੁੰਚ ਗਈ। ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਦਿੱਤੀ ਹੈ। ਜਿਸ ਦੀ ਜਾਂਚ ਕੀਤੀ ਜਾਵੇਗੀ। ਜਿਸ ਦੇ ਆਧਾਰ ਉਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਖੂਨ-ਦਾਨ ਕਰਨ ਆਇਆ ਸੀ। ਇਸ ਤੋਂ ਬਾਅਦ ਉਸ ਦੀ ਮੌ-ਤ ਹੋ ਗਈ। ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।