ਵਿਦੇਸ਼ੀ ਧਰਤੀ ਕੈਨੇਡਾ ਤੋਂ ਇੱਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਆਰਥਿਕ ਹਾਲ ਦੇ ਸੁਧਾਰ ਅਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ (ਹਾਲ ਵਾਸੀ ਸ਼ੰਭੂ ਕਲਾਂ) ਦਾ ਰਹਿਣ ਵਾਲੇ ਗੁਰਜਿੰਦਰ ਸਿੰਘ 6 ਅਕਤੂਬਰ ਨੂੰ ਕਾਲਜ ਤੋਂ ਬਰੈਂਪਟਨ ਪਰਤ ਰਿਹਾ ਸੀ। ਉਸ ਸਮੇਂ ਸੜਕ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। 23 ਅਕਤੂਬਰ ਨੂੰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਉਹ ਪਿਛਲੇ ਸਾਲ ਹੀ ਕੈਨੇਡਾ ਪੜ੍ਹਨ ਲਈ ਗਿਆ ਸੀ। ਪਿੰਡ ਸ਼ੰਭੂ ਕਲਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਨੇ ਆਪਣੇ ਲੜਕੇ ਗੁਰਜਿੰਦਰ ਸਿੰਘ ਨੂੰ ਪਿਛਲੇ ਸਾਲ ਅਗਸਤ ਵਿੱਚ ਆਪਣੀ ਜਮੀਨ ਉਤੇ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ।
ਗੁਰਜਿੰਦਰ ਸਿੰਘ ਬਰੈਂਪਟਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਕਾਰ ਵਿਚ ਕਾਲਜ ਤੋਂ ਵਾਪਸ ਆਉਂਦੇ ਸਮੇਂ ਗਲਫ ਰੋਡ ਉਤੇ ਇਕ ਤੇਜ਼ ਸਪੀਡ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿਚ ਗੁਰਜਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਗੁਰਜਿੰਦਰ ਸਿੰਘ ਦੀ ਦੇਹ ਪਿੰਡ ਸ਼ੰਭੂ ਕਲਾਂ ਪਹੁੰਚ ਗਈ ਹੈ, ਜਿੱਥੇ ਉਸ ਦਾ ਸਸਕਾਰ ਕਰ ਦਿੱਤਾ ਗਿਆ।
ਨੇਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਹੀਂ ਕੀਤੀ ਕੋਈ ਮਦਦ
ਮ੍ਰਿਤਕ ਨੌਜਵਾਨ ਦੇ ਵਾਰਸਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਹਲਕਾ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੁੱਤਰ ਦੀ ਦੇਹ ਨੂੰ ਪਿੰਡ (ਸ਼ੰਭੂ ਕਲਾਂ) ਲਿਆਉਣ ਦੀ ਅਪੀਲ ਕੀਤੀ ਪਰ ਕਿਸੇ ਨੇ ਕੋਈ ਮਦਦ ਨਹੀਂ ਕੀਤੀ। ਦੂਜੇ ਪਾਸੇ ਕੈਨੇਡਾ ਵਿਚ ਪੜ੍ਹ ਰਹੇ ਮ੍ਰਿਤਕ ਨੌਜਵਾਨ ਦੇ ਦੋਸਤਾਂ ਨੇ ਕਾਲਜ ਦੀ ਫੀਸ ਰੋਕ ਕੇ ਉਸ ਪੈਸੇ ਨਾਲ ਦੇਹ ਨੂੰ ਪੰਜਾਬ ਭੇਜਣ ਦਾ ਫੈਸਲਾ ਕੀਤਾ।