ਪੰਜਾਬ ਅਤੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਵਿਦੇਸ਼ੀ ਧਰਤੀ ਅਮਰੀਕਾ ਤੋਂ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅਮਰੀਕਾ ਵਿਚ ਕਪੂਰਥਲਾ ਜਿਲ੍ਹੇ ਦੇ ਇੱਕ ਨੌਜਵਾਨ ਦੀ ਦਿਲ ਦਾ ਦੌ-ਰਾ ਪੈਣ ਦੇ ਕਾਰਨ ਮੌ-ਤ ਹੋ ਗਈ ਹੈ। ਇਹ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਸੁਰਖਪੁਰ ਦੇ ਰੂਪ ਵਜੋਂ ਹੋਈ ਹੈ।
ਇਸ ਖ-ਬ-ਰ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਨਪ੍ਰੀਤ ਸਿੰਘ ਆਪਣੀ ਆਰਥਿਕ ਹਾਲ ਦੇ ਸੁਧਾਰ ਅਤੇ ਚੰਗੇ ਭਵਿੱਖ ਲਈ ਕਰੀਬ 9 ਮਹੀਨੇ ਪਹਿਲਾਂ ਹੀ ਅਮਰੀਕਾ ਵਿਚ ਗਿਆ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜੂਰ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌ-ਤ ਹੋ ਚੁੱਕੀ ਹੈ ਅਤੇ ਉਹ ਆਪਣੀ ਵਿਧਵਾ ਮਾਤਾ ਦਾ ਇਕ-ਲੌਤਾ ਹੀ ਸਹਾਰਾ ਸੀ।
ਫਿਲਹਾਲ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ ਅਤੇ ਜ਼ਿਆਦਾ ਗੱਲ ਕਰਨ ਦੀ ਸਥਿਤੀ ਵਿਚ ਨਹੀਂ ਹਨ, ਜਿਸ ਕਾਰਨ ਉਹ ਇਹ ਨਹੀਂ ਦੱਸ ਸਕੇ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਜਾਂ ਅਮਰੀਕਾ ਦੇ ਵਿਚ ਰਿਸ਼ਤੇਦਾਰਾਂ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ। ਨੌਜਵਾਨ ਪੁੱਤਰ ਦੀ ਮੌ-ਤ ਦੀ ਦੁਖਦ ਸੂਚਨਾ ਮਿਲਦੇ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਆਪਣੇ ਪੁੱਤਰ ਦੀ ਤਸਵੀਰ ਨੂੰ ਰੋ-ਰੋ ਕੇ ਜੱਫੀ ਪਾ ਪਾ ਰਹੀ ਹੈ। ਆਂਢ ਗੁਆਂਢ ਦੇ ਸਕੇ ਸਬੰਧੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਮਾਂ ਨੂੰ ਦਿਲਾਸਾ ਦਿੱਤੇ ਜਾ ਰਹੇ ਹਨ।