ਨਿਊਜ਼ੀਲੈਂਡ ਵਿਚ ਪੰਜਾਬੀ ਨੌਜਵਾਨ ਨੇ ਤਿਆਗੇ ਪ੍ਰਾਣ, ਪਰਿਵਾਰ ਨੂੰ ਮੇਲ ਰਾਹੀਂ ਇੰਝ ਮਿਲੀ ਜਾਣਕਾਰੀ, ਘਰ ਵਿਚ ਮਾਤਮ

Punjab

ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਨ ਅਤੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌ-ਤ ਹੋਣ ਦਾ ਦੁ-ਖ-ਦ ਸਮਾਚਾਰ ਸਾਹਮਣੇ ਆਇਆ ਹੈ। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖਹਿਰਾ ਕਲਾਂ ਦੇ ਇੱਕ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਮੌ-ਤ ਹੋ ਗਈ। ਇਸ ਘ-ਟ-ਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਕੂਮਤ ਰਾਏ ਅਤੇ ਚਚੇਰੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੋਬਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਖਹਿਰਾ ਫਰਵਰੀ 2019 ਵਿੱਚ ਨਿਊਜ਼ੀਲੈਂਡ ਦੇ ਆਕਲੈਂਡ ਗਿਆ ਸੀ।

ਉਨ੍ਹਾਂ ਦੀ ਉਸ ਨਾਲ ਆਖਰੀ ਵਾਰ 8 ਅਕਤੂਬਰ ਨੂੰ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਜੋਬਨ ਸਿੰਘ ਦਾ ਫੋਨ ਅਤੇ ਇੰਟਰਨੈੱਟ ਬੰਦ ਹੋ ਗਿਆ। ਇਸ ਤੋਂ ਬਾਅਦ ਪਰਿਵਾਰ ਨੇ ਜੋਬਨ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਨਹੀਂ ਹੋ ਸਕੀ। ਐਸ. ਐਸ. ਪੀ. ਬਟਾਲਾ ਦਫ਼ਤਰ ਨੂੰ ਨਿਊਜ਼ੀਲੈਂਡ ਤੋਂ ਇੱਕ ਮੇਲ ਮਿਲੀ ਕਿ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ 13 ਅਕਤੂਬਰ ਨੂੰ ਮੌ-ਤ ਹੋ ਗਈ ਹੈ।

ਪਰਿਵਾਰ ਡੂੰਘੇ ਸਦਮੇ ਵਿਚ

ਪਿੰਡ ਦੇ ਸਰਪੰਚ ਹਕੂਮਤ ਰਾਏ ਨੂੰ ਬਾਂਗਰ ਥਾਣਾ ਘਣੀਆ ਤੋਂ ਫੋਨ ਆਇਆ ਕਿ ਉਸ ਦੇ ਪਿੰਡ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜ਼ੀਲੈਂਡ ਵਿੱਚ ਸ਼ੱ-ਕੀ ਹਾ-ਲ ਵਿੱਚ ਮੌ-ਤ ਹੋ ਗਈ ਹੈ। ਜੋਬਨ ਸਿੰਘ ਦੀ ਮੌ-ਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਦਾ ਸਦਮੇ ਵਿਚ ਬੁਰਾ ਹਾਲ ਹੈ।

ਪਰਿਵਾਰ ਨੇ ਸਰਕਾਰ ਨੂੰ ਕੀਤੀ ਅਪੀਲ

ਮ੍ਰਿਤਕ ਜੋਬਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਨਿਊਜ਼ੀਲੈਂਡ ਤੋਂ ਲਿਆਉਣ ਲਈ ਮਦਦ ਕੀਤੀ ਜਾਵੇ। ਤਾਂ ਜੋ ਪਰਿਵਾਰ ਵਲੋਂ ਉਸ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

Leave a Reply

Your email address will not be published. Required fields are marked *