ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌ-ਤਾਂ ਦਾ ਦੁਖ-ਦਾਈ ਸਿਲ-ਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਵਾਸੀ ਪਿੰਡ ਠੀਕਰੀਵਾਲਾ ਦੇ ਭਤੀਜੇ ਅਮਨਿੰਦਰ ਸਿੰਘ ਰਿੰਕੂ ਉਮਰ 34 ਸਾਲ ਦੀ ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਅਮਨਿੰਦਰ ਸਿੰਘ, ਸਾਬਕਾ ਫੌਜੀ ਸਤਿੰਦਰ ਸਿੰਘ, ਮਾਮਾ ਗੁਰਸ਼ਰਨ ਸਿੰਘ ਅਤੇ ਮਾਸੀ ਮਹਿੰਦਰ ਕੌਰ ਨੇ ਦੱਸਿਆ ਕਿ ਸਾਲ 2018 ਵਿਚ ਵਿਆਹ ਤੋਂ ਬਾਅਦ ਉਹ ਆਪਣੇ ਚੰਗੇਰੇ ਭਵਿੱਖ ਅਤੇ ਸੁਪਨੇ ਪੂਰੇ ਕਰਨ ਲਈ ਕੈਨੇਡਾ ਚਲਿਆ ਗਿਆ ਸੀ। ਪਰ ਉਸ ਦੀ ਅਚਾ-ਨਕ ਮੌ-ਤ ਦੀ ਖਬਰ ਸੁਣ ਕੇ ਉਨ੍ਹਾਂ ਦੇ ਪਰਿਵਾਰ ਉਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ।
ਮ੍ਰਿਤਕ ਅਮਨਿੰਦਰ ਸਿੰਘ ਆਪਣੇ ਪਿੱਛੇ ਮਾਤਾ ਪਿਤਾ ਅਤੇ ਇੱਕ ਭੈਣ ਅਤੇ ਭਰਾ ਨੂੰ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਉਨ੍ਹਾਂ ਨੂੰ ਫੋਨ ਉਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌ-ਤ ਹੋ ਗਈ ਹੈ। ਅਮਨਿੰਦਰ ਸਿੰਘ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਜੇਕਰ ਸਰਕਾਰ ਇੱਥੇ ਰੁਜ਼ਗਾਰ ਮੁਹੱਈਆ ਕਰਵਾ ਦੇਵੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਕਦੇ ਨਾ ਜਾਣਾ ਪਵੇ।
ਉਨ੍ਹਾਂ ਨੇ 20 ਲੱਖ ਰੁਪਏ ਤੋਂ ਵੱਧ ਖਰਚ ਕਰਕੇ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਹ ਆਪਣੇ ਲੜਕੇ ਦੀ ਦੇਹ ਪੰਜਾਬ ਲਿਆਉਣ ਤੋਂ ਅਸਮਰੱਥ ਹਨ, ਇਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੇਹ ਨੂੰ ਭਾਰਤ (ਪੰਜਾਬ) ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕਰੇ।