ਬਹਿਰੀਨ ਵਿਚ ਕਿਸੇ ਬਿਮਾਰੀ ਕਾਰਨ, ਪੰਜਾਬੀ ਨੌਜਵਾਨ ਨੇ ਤਿਆਗੇ ਪ੍ਰਾਣ, ਪਿਤਾ ਅਤੇ 2 ਭਰਾ, ਪਹਿਲਾਂ ਹੀ ਛੱਡ ਚੁੱਕੇ ਹਨ ਦੁਨੀਆਂ

Punjab

ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਪਿੰਡ ਭੋਜਰਾਜ ਦੇ ਇੱਕ ਨੌਜਵਾਨ ਦੀ ਬਹਿਰੀਨ ਵਿੱਚ ਮੌ-ਤ ਹੋ ਜਾਣ ਦਾ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਬਹਿਰੀਨ ਗਿਆ ਸੀ। ਜਿੱਥੇ ਕਿਸੇ ਬਿਮਾਰੀ ਕਾਰਨ ਨੌਜਵਾਨ ਦੀ ਮੌ-ਤ ਹੋ ਗਈ। ਇਹ ਸੂਚਨਾ ਮਿਲੀ ਤੋਂ ਬਾਅਦ ਪਰਿਵਾਰਕ ਮੈਂਬਰ ਡੂੰਘੇ ਸਦਮੇ ਵਿਚ ਹਨ। ਨੌਜਵਾਨ ਦੇ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਮ੍ਰਿਤਕ ਦੇ ਪਿਤਾ ਅਤੇ ਭਰਾ ਦੀ ਵੀ ਪਿਛਲੇ ਦਿਨੀਂ ਮੌ-ਤ ਹੋ ਗਈ ਸੀ। ਮ੍ਰਿਤਕ ਨੌਜਵਾਨ 6 ਸਾਲ ਦੀ ਬੇਟੀ ਅਤੇ ਚਾਰ ਸਾਲ ਦੇ ਬੇਟੇ ਦਾ ਪਿਤਾ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਅਪ੍ਰੈਲ 2022 ਵਿੱਚ ਬਹਿਰੀਨ ਗਿਆ ਸੀ। ਉਸ ਨੂੰ ਬਹਿਰੀਨ ਤੋਂ ਫੋਨ ਆਇਆ ਕਿ ਉਸ ਦਾ ਪਤੀ ਦੋ ਦਿਨ ਪਹਿਲਾਂ ਬਿਮਾਰ ਹੋ ਗਿਆ ਸੀ। ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌ-ਤ ਹੋ ਗਈ।

ਮੌ-ਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਦੇ ਪਤੀ ਦੀ ਮੌ-ਤ ਨਾਲ ਪੂਰੇ ਪਰਿਵਾਰ ਵਿੱਚ ਗਹਿਰਾ ਸੋਗ ਹੈ। ਮ੍ਰਿਤਕ ਬਲਵਿੰਦਰ ਸਿੰਘ ਦੇ ਪਿਤਾ ਅਤੇ ਦੋ ਭਰਾਵਾਂ ਦੀ ਵੀ ਹਾਲ ਹੀ ਵਿਚ ਮੌ-ਤ ਹੋ ਗਈ ਸੀ, ਜਿਸ ਕਾਰਨ ਹੁਣ ਬਲਵਿੰਦਰ ਹੀ ਆਪਣੇ ਪਰਿਵਾਰ ਦਾ ਇਕ-ਲੌਤਾ ਸਹਾਰਾ ਸੀ।

ਸਰਕਾਰ ਨੂੰ ਮਦਦ ਦੀ ਅਪੀਲ

ਮ੍ਰਿਤਕ ਦੀ ਪਤਨੀ ਗੁਰਵਿੰਦਰ ਕੌਰ ਨੇ ਕਿਹਾ ਕਿ ਉਸ ਦਾ ਪਤੀ ਆਪਣੇ ਪਿੱਛੇ 6 ਸਾਲ ਦੀ ਬੇਟੀ ਅਤੇ ਇੱਕ ਚਾਰ ਸਾਲ ਦਾ ਬੇਟਾ ਛੱਡ ਗਿਆ ਹੈ। ਮ੍ਰਿਤਕ ਦੀ ਪਤਨੀ ਗੁਰਵਿੰਦਰ ਕੌਰ ਅਤੇ ਪਿੰਡ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਲਵਿੰਦਰ ਸਿੰਘ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ (ਪੰਜਾਬ) ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

Leave a Reply

Your email address will not be published. Required fields are marked *