ਬਾਇਕ ਸਵਾਰ ਜੀਜੇ ਅਤੇ 2 ਸਾਲਿਆਂ ਨਾਲ ਵਾਪਰਿਆ ਹਾਦਸਾ, ਜੀਜੇ ਨੇ ਤਿਆਗੇ ਪ੍ਰਾਣ, ਇਕ ਪੈਦਲ ਰਾਹਗੀਰ ਵੀ ਆਇਆ, ਲਪੇਟ ਵਿਚ

Punjab

ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿਚ ਸੋਮਵਾਰ ਦੀ ਰਾਤ 10.15 ਵਜੇ ਦੇ ਕਰੀਬ ਤਾਜਪੁਰ ਰੋਡ ਉਤੇ ਕੇਂਦਰੀ ਜੇਲ ਦੇ ਕੋਲ ਇਕ ਤੇਜ਼ ਰਫਤਾਰ ਬੋਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਅਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਗੱਡੀ ਦੀ ਸਪੀਡ ਤੇਜ਼ ਹੋਣ ਕਾਰਨ ਡਰਾਈਵਰ ਕਾਬੂ ਨਹੀਂ ਕਰ ਸਕਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਨਾਲ ਟੱਕਰ ਹੋ ਗਈ।

ਦੋਸ਼ੀ ਡਰਾਈਵਰ ਮੌਕੇ ਤੋਂ ਹੋਇਆ ਫਰਾਰ

ਇਸ ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰ ਕਈ ਫੁੱਟ ਦੂਰ ਜਾ ਕੇ ਡਿੱਗੇ। ਇੱਕ ਵਿਅਕਤੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਜਦੋਂ ਕਿ ਇਸ ਹਾਦਸੇ ਵਿਚ 3 ਲੋਕ ਜ਼ਖਮੀ ਹੋਏ ਹਨ। ਨੌਜਵਾਨ ਨੂੰ ਸੜਕ ਉਤੇ ਬਲੱਡ ਨਾਲ ਭੱਜਿਆ ਪਿਆ ਦੇਖ ਕੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਇਸ ਸਬੰਧੀ ਸੂਚਿਤ ਕੀਤਾ।

ਜਖਮੀਆਂ ਦਾ ਹਾਲ ਵਿਗੜਦਾ ਦੇਖ ਕੇ ਆਟੋ ਰਿਕਸ਼ਾ ਡਰਾਈਵਰ ਨੇ ਮਦਦ ਕਰਦੇ ਹੋਏ ਇਕ ਜ਼ਖਮੀ ਵਿਅਕਤੀ ਨੂੰ ਰਿਕਸ਼ੇ ਵਿਚ ਲੱਦ ਕੇ ਸਿਵਲ ਹਸਪਤਾਲ ਪਹੁੰਚਾਇਆ। ਇਸ ਮਾਮਲੇ ਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ। ਅਧਿਕਾਰੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਚੌਕੀ ਤਾਜਪੁਰ ਨੂੰ ਦਿੱਤੀ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਮੈਡੀਕੇਅਰ ਕੰਪਨੀ ਵਿਚ ਸੀ ਡਰਾਈਵਰ

ਮ੍ਰਿਤਕ ਦੀ ਪਹਿਚਾਣ ਜੈਰਾਮ ਵਾਸੀ ਗੁਰੂ ਰਾਮਦਾਸ ਨਗਰ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਦੇ ਭਤੀਜੇ ਨਿਖਿਲ ਨੇ ਦੱਸਿਆ ਕਿ ਜੈ ਰਾਮ ਮੈਡੀਕੇਅਰ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸ ਦੇ ਸਾਲੇ ਸੁਨੀਲ ਅਤੇ ਬਿਮਲੇਸ਼ ਨੂੰ ਗੰਭੀਰ ਸੱ-ਟਾਂ ਲੱਗੀਆਂ ਹਨ। ਪੈਦਲ ਰਾਹਗੀਰ ਵਿਕਾਸ ਕੁਮਾਰ ਵੀ ਜ਼ਖ਼ਮੀ ਹੋ ਗਿਆ।

ਸਾਲਿਆਂ ਦੀਆਂ ਅੱਖਾਂ ਸਾਹਮਣੇ ਬੋਲੇਰੋ ਨੇ ਜੀਜੇ ਨੂੰ ਦਰੜਿਆ

ਜ਼ਖਮੀ ਸੁਨੀਲ ਕੁਮਾਰ ਨੇ ਹਸਪਤਾਲ ਵਿੱਚ ਦੱਸਿਆ ਕਿ ਉਹ ਆਪਣੇ ਜੀਜਾ ਜੈਰਾਮ ਅਤੇ ਭਰਾ ਬਿਮਲੇਸ਼ ਨਾਲ ਮੋਟਰਸਾਈਕਲ ਉਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ। ਉਦੋਂ ਇੱਕ ਤੇਜ਼ ਸਪੀਡ ਬੋਲੈਰੋ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਜ਼ੋਰ-ਦਾਰ ਟੱਕਰ ਮਾਰ ਦਿੱਤੀ। ਉਸ ਦੇ ਜੀਜੇ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਬੋਲੈਰੋ ਨੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹੀ ਜੀਜੇ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ ਉਸ ਦੇ ਭਰਾ ਬਿਮਲੇਸ਼ ਦੇ ਮਾਮੂਲੀ ਸੱਟਾਂ ਲੱਗੀਆਂ ਹਨ।

ਬਾਈਕ ਸਵਾਰ ਦੇ ਨਾਲ-ਨਾਲ ਬੋਲੈਰੋ ਡਰਾਈਵਰ ਨੇ ਵਿਕਾਸ ਕੁਮਾਰ ਨੂੰ ਵੀ ਬੁਰੀ ਤਰ੍ਹਾਂ ਦਰੜ ਦਿੱਤਾ, ਜੋ ਕਿ ਆਪਣੇ ਕੰਮ ਤੋਂ ਪੈਦਲ ਘਰ ਨੂੰ ਪਰਤ ਰਿਹਾ ਸੀ। ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ।

Leave a Reply

Your email address will not be published. Required fields are marked *