ਪੰਜਾਬ ਦੇ ਜਿਲ੍ਹਾ ਲੁਧਿਆਣਾ ਤੋਂ ਇਕ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਆਪਣੇ ਭਰਾ ਦੇ ਵਿਆਹ ਲਈ ਆਏ ਇੱਕ ਫੌਜੀ ਜਵਾਨ ਦਾ ਕ-ਤ-ਲ ਕਰ ਦਿੱਤਾ ਗਿਆ। ਫੌਜੀ ਜਵਾਨ ਨੇ 31 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਛੁੱਟੀ ਲਈ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਘ-ਟ-ਨਾ ਵਾਪਰੀ ਤਾਂ ਪਰਿਵਾਰ ਵਾਲੇ ਅਤੇ ਰਿਸ਼ਤੇਦਾਰ ਜਾਗੋ ਕੱਢ ਰਹੇ ਸਨ। ਉਸ ਸਮੇਂ ਨੱਚ ਰਹੇ ਸਨ ਤਾਂ ਝ-ਗ-ੜਾ ਹੋ ਗਿਆ। ਪੁਲਿਸ ਨੇ ਦੇਹ ਨੂੰ ਰਾਤ ਨੂੰ ਮੋਰਚਰੀ ਵਿਚ ਰਖਵਾਇਆ ਅਤੇ ਸਵੇਰੇ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ।
ਇਹ ਘ-ਟ-ਨਾ ਲੁਧਿਆਣਾ ਜਿਲ੍ਹੇ ਦੇ ਪਿੰਡ ਫੁੱਲਾਂਵਾਲ ਦੀ ਹੈ। ਮ੍ਰਿਤਕ ਮਲਕੀਤ ਸਿੰਘ ਫੌਜੀ ਦਾ ਪਿੰਡ ਸੁਧਾਰ ਹੈ। 31 ਅਕਤੂਬਰ ਨੂੰ ਹੀ ਫੌਜੀ ਵਿਆਹ ਵਿੱਚ ਸ਼ਾਮਲ ਹੋਣ ਲਈ ਘਰ ਆਇਆ ਸੀ। ਵਿਆਹ ਤੋਂ ਪਹਿਲਾਂ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸ ਦੌਰਾਨ ਡਾਂਸ ਕਰਦੇ ਸਮੇਂ ਉਸ ਦਾ ਮੋਢਾ ਇਕ ਵਿਅਕਤੀ ਨਾਲ ਟਕਰਾ ਗਿਆ। ਮੋਢੇ ਟਕਰਾਉਣ ਕਾਰਨ ਦੋਵਾਂ ਵਿੱਚ ਬਹਿਸ ਸ਼ੁਰੂ ਹੋ ਗਈ। ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ ਅਤੇ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ। ਪਰ ਦੋਸ਼ੀ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਮਲਕੀਤ ਸਿੰਘ ਉਤੇ ਤਿੱਖੀ ਚੀਜ ਨਾਲ ਵਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ।
ਪਰਿਵਾਰਕ ਮੈਂਬਰ ਤੁਰੰਤ ਇਲਾਜ ਲਈ ਲੈ ਗਏ ਡੀ. ਐਮ. ਸੀ.
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਬਿਨਾਂ ਸਮਾਂ ਬਰ-ਬਾਦ ਕੀਤੇ ਮਲਕੀਤ ਸਿੰਘ ਨੂੰ ਡੀ. ਐਮ. ਸੀ. ਹਸਪਤਾਲ ਲੈ ਆਏ। ਪਰ ਉਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਨੂੰ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।