ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਕਸਬਾ ਫਤਿਹਗੜ੍ਹ ਚੂੜੀਆਂ ਤੋਂ ਸੰਗਤਪੁਰ ਰੋਡ ਉਤੇ ਇਕ ਨਿੱਜੀ ਬੱਸ ਅਤੇ ਸਵਿਫਟ ਗੱਡੀ ਵਿਚਾਲੇ ਟੱਕਰ ਹੋ ਗਈ। ਇਸ ਦੌਰਾਨ ਗੱਡੀ ਦੇ ਡਰਾਈਵਰ 22 ਸਾਲ ਉਮਰ ਦੇ ਲੜਕੇ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਮੌਕੇ ਉਤੇ ਪਹੁੰਚੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਅੰਮ੍ਰਿਤਪਾਲ ਸਿੰਘ ਉਮਰ 22 ਸਾਲ ਵਾਸੀ ਪਿੰਡ ਦਰਗਾਬਾਦ ਆਪਣੇ ਪਿਤਾ ਕਸ਼ਮੀਰ ਸਿੰਘ ਨਾਲ, ਜੋ ਕਿ ਬਿਜਲੀ ਵਿਭਾਗ ਵਿੱਚ ਐਸ. ਡੀ. ਓ. ਦੇ ਅਹੁਦੇ ਉਤੇ ਤੈਨਾਤ ਹਨ, ਉਨ੍ਹਾਂ ਨੂੰ ਕਾਰ ਵਿੱਚ ਬਿਠਾ ਕੇ ਅੰਮ੍ਰਿਤਸਰ ਜਾ ਰਹੇ ਸਨ। ਜਦੋਂ ਉਹ ਪਿੰਡ ਕੋਟਲਾ ਗੁੱਜਰਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਪ੍ਰਾਈਵੇਟ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਬੱਸ ਡਰਾਇਵਰ ਮੌਕੇ ਤੋਂ ਹੋਇਆ ਫਰਾਰ
ਇਸ ਹਾਦਸੇ ਦੌਰਾਨ ਕਾਰ ਡਰਾਈਵਰ ਨੌਜਵਾਨ ਅੰਮ੍ਰਿਤਪਾਲ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਬੱਸ ਡਰਾਈਵਰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲਿਆ
ਇਸ ਘ-ਟ-ਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਅਤੇ ਕਾਰ ਦੀ ਟੱਕਰ ਹੋ ਗਈ ਹੈ। ਜਿਸ ਵਿੱਚ ਕਾਰ ਡਰਾਈਵਰ ਨੌਜਵਾਨ ਅੰਮ੍ਰਿਤਪਾਲ ਦੀ ਮੌ-ਤ ਹੋ ਗਈ ਹੈ। ਪੁਲਿਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਸ ਦਾ ਡਰਾਈਵਰ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਉਸ ਨੂੰ ਹਿਰਾਸਤ ਵਿਚ ਲੈਣ ਲਈ ਕਾਰਵਾਈ ਕਰ ਰਹੀ ਹੈ।