ਪੰਜਾਬ ਵਿਚ ਜਿਲ੍ਹਾ ਕਪੂਰਥਲਾ ਦੇ ਪਿੰਡ ਫੱਤੂਢੀਂਗਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦਿਉਰ ਅਤੇ ਦਰਾਣੀ ਸਮੇਤ ਰਿਸ਼ਤੇਦਾਰਾਂ ਵੱਲੋਂ ਕੁੱਟ-ਮਾਰ ਕਰਕੇ ਭਾਬੀ ਦਾ ਕ-ਤ-ਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਪੀੜਤ ਨੂੰ ਗੰਭੀਰ ਜ਼ਖਮੀ ਹਾਲ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਉਪਰੋਕਤ ਮਾਮਲੇ ਦੀ ਪੁਸ਼ਟੀ ਕਰਦਿਆਂ ਡੀ. ਐਸ. ਪੀ. ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਕੌਰ ਪਤਨੀ ਸੰਤੋਖ ਸਿੰਘ ਵਾਸੀ ਫੱਤੂਢੀਂਗਾ ਦੇ ਪੁੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਰਿਸ਼ਤੇਦਾਰ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। 30 ਅਕਤੂਬਰ ਨੂੰ ਜਦੋਂ ਉਸ ਦੀ ਮਾਂ ਪਸ਼ੂਆਂ ਨੂੰ ਚਰਾਉਣ ਲਈ ਖੂਹ ਉਤੇ ਗਈ ਤਾਂ ਉਸ ਦੇ ਚਾਚਾ, ਚਾਚੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਉਤੇ ਹ-ਮ-ਲਾ ਕਰ ਦਿੱਤਾ। ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ।
2 ਏਕੜ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਸੀ ਝ-ਗ-ੜਾ
ਜਿਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਉਸ ਨੂੰ ਇਲਾਜ ਲਈ ਜਲੰਧਰ ਵਿਖੇ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ, ਉਸ ਨੇ ਦੱਸਿਆ ਕਿ ਉਸ ਦਾ 2 ਏਕੜ ਜ਼ਮੀਨ ਨੂੰ ਲੈ ਕੇ ਉਸ ਦੀ ਚਾਚਾ-ਚਾਚੀ ਨਾਲ ਝ-ਗ-ੜਾ ਚੱਲ ਰਿਹਾ ਸੀ। ਜਿਸ ਵਿੱਚ ਅਦਾਲਤ ਦਾ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਆਇਆ ਸੀ। ਜਿਸ ਕਾਰਨ ਚਾਚੇ ਦਾ ਪਰਿਵਾਰ ਉਸ ਨਾਲ ਰੰ-ਜਿ-ਸ਼ ਰੱਖਦਾ ਸੀ।
2 ਦੋਸ਼ੀ ਗ੍ਰਿਫਤਾਰ, 3 ਲੋਕਾਂ ਖਿਲਾਫ ਹੋਇਆ ਮਾਮਲਾ ਦਰਜ
ਇਸ ਕਾਰਨ ਉਨ੍ਹਾਂ ਨੇ ਇਸ ਵਾਰ-ਦਾਤ ਨੂੰ ਅੰਜਾਮ ਦਿੱਤਾ। ਡੀ. ਐਸ. ਪੀ. ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ ਉਤੇ ਕੁੱਲ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਿਨ੍ਹਾਂ ਵਿੱਚੋਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।