ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ, ਇਕ-ਦਮ ਸਿਹਤ ਵਿਗੜੀ ਅਤੇ ਤਿਆਗੇ ਪ੍ਰਾਣ, ਪਰਿਵਾਰਕ ਮੈਂਬਰਾਂ ਨੇ ਕੀਤੀ ਇਹ ਅਪੀਲ

Punjab

ਵਿਦੇਸ਼ ਦੀ ਧਰਤੀ ਕੈਨੇਡਾ ਤੋਂ ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌ-ਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਕਰੀਬ 7 ਕੁ ਮਹੀਨੇ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਘਰ ਦਾ ਆਰਥਿਕ ਹਾਲ ਸੁਧਾਰਨ ਲਈ ਕੈਨੇਡਾ ਵਿਚ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਭੇਜ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਜਿਹੜਾ ਕਿ ਤਰਨਤਾਰਨ ਏਰੀਏ ਦੇ ਖੰਡੂਰ ਸਾਹਿਬ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ।

ਮ-ਰ-ਨ ਵਾਲਾ ਨੌਜਵਾਨ ਅਜੇ ਅਣ ਵਿਆਹਿਆ ਸੀ। ਇਸ ਦੁ-ਖ-ਦ ਸੂਚਨਾ ਮਿਲਣ ਤੋਂ ਬਾਅਦ ਨੌਜਵਾਨ ਦਾ ਪਰਿਵਾਰ ਗਹਿਰੇ ਸਦਮੇ ਵਿਚ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਭੇਜ਼ ਸਿੰਘ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਉਹ ਦੁਬਈ ਵਿੱਚ ਡਰਾਈਵਰੀ ਦਾ ਕੰਮ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਹੁਣ ਉਹ ਕਰੀਬ ਸੱਤ ਕੁ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿੱਥੇ ਉਸ ਨੂੰ ਅਚਾ-ਨਕ ਦਿਲ ਦਾ ਦੌ-ਰਾ ਪੈ ਗਿਆ ਅਤੇ ਉਸ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਹਰਭੇਜ ਸਿੰਘ ਦੇ ਪਰਿਵਾਰ ਨੇ ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌ-ਤਾਂ ਉਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਕੀ ਹਨ, ਪਤਾ ਲੱਗਣਾ ਚਾਹੀਦਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *