ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੇ ਕ-ਤ-ਲ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਨੌਜਵਾਨ ਬਾਰੇ ਪ੍ਰਾਪਤ ਹੋਇਆ ਹੈ। ਉਗੋਕੇ ਦੇ ਨੌਜਵਾਨ ਲਖਵਿੰਦਰ ਸਿੰਘ ਦਾ ਮਨੀਲਾ ਵਿੱਚ ਗੋ-ਲੀ ਮਾ-ਰ ਕੇ ਕ-ਤ-ਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰ ਆਪਣੇ ਬੇਟੇ ਦੇ ਕ-ਤ-ਲ ਦੀ ਸੂਚਨਾ ਮਿਲਣ ਤੋਂ ਬਾਅਦ ਡੂੰਘੇ ਸਦਮੇ ਵਿਚ ਹਨ। ਨੌਜਵਾਨ ਦੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕਰਨ ਬਾਰੇ ਕਹਿ ਰਹੇ ਹਨ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਮਰ 27 ਸਾਲ, ਕਰੀਬ 4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਮਨੀਲਾ ਗਿਆ ਸੀ ਅਤੇ ਦੋਵੇਂ ਪਤੀ-ਪਤਨੀ ਉਥੇ ਰਹਿ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ, ਅੱਜ ਸਵੇਰੇ ਜਦੋਂ ਉਹ ਕੰਮ ਉਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਕਿਸੇ ਨੇ ਉਸ ਨੂੰ ਗੋ-ਲੀ ਮਾਰ ਦਿੱਤੀ। ਇਹ ਕ-ਤ-ਲ ਕਿਸੇ ਖੋਹ ਲਈ ਨਹੀਂ ਕੀਤਾ ਗਿਆ ਕਿਉਂਕਿ ਲਖਵਿੰਦਰ ਦੀ ਦੇਹ ਕੋਲ ਪੈਸੇ ਪਏ ਸਨ।
ਉਨ੍ਹਾਂ ਵਲੋਂ ਸ਼ੱ-ਕ ਜਤਾਇਆ ਜਾ ਰਿਹਾ ਹੈ ਕਿ ਕ-ਤ-ਲ ਰੰ-ਜਿ-ਸ਼ ਕਾਰਨ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਲਖਵਿੰਦਰ ਸਿੰਘ ਨੇ ਇੱਕ ਵਾਰ ਉਨ੍ਹਾਂ ਨੂੰ ਦੱਸਿਆ ਸੀ ਕਿ ਉਸ ਨੂੰ ਲੱਗਦਾ ਹੈ ਜਿਵੇਂ ਕੋਈ ਉਸ ਦੀ ਰੈਕੀ ਕਰ ਰਿਹਾ ਹੋਵੇ ਅਤੇ ਅੱਜ ਉਸ ਦਾ ਕ-ਤ-ਲ ਕਰ ਦਿੱਤਾ ਗਿਆ। ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਘਰ ਵਿਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕ-ਤ-ਲ ਕਰਨ ਵਾਲਿਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਸ ਦੀ ਦੇਹ ਭਾਰਤ (ਪੰਜਾਬ) ਲਿਆਉਣ ਵਿੱਚ ਮਦਦ ਕੀਤੀ ਜਾਵੇ।