ਪੰਜਾਬ ਸੂਬੇ ਦੇ ਜਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਹੋਰ ਪੰਜਾਬੀ ਦੀ ਵਿਦੇਸ਼ੀ ਧਰਤੀ ਉਤੇ ਮੌ-ਤ ਹੋਣ ਦੀ ਦੁਖ-ਦਾਈ ਖ਼-ਬ-ਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਏਰੀਏ ਅਟਾਰੀ ਦੇ ਰਹਿਣ ਵਾਲੇ 26 ਸਾਲ ਉਮਰ ਦੇ ਨੌਜਵਾਨ ਦੀ ਫਿਲੀਪੀਨਜ਼ ਦੇ ਮਨੀਲਾ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌ-ਤ ਹੋ ਗਈ। ਇਹ ਦੁ-ਖ-ਦ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਪੂਰੇ ਏਰੀਏ ਵਿੱਚ ਡੂੰਘੇ ਸੋਗ ਦੀ ਲਹਿਰ ਛਾ ਗਈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਪਿੰਦਰ ਸਿੰਘ ਆਪਣੇ ਚੰਗੇਰੇ ਭਵਿੱਖ ਅਤੇ ਆਰਥਿਕ ਹਾਲ ਸੁਧਾਰਨ ਦੇ ਲਈ 6 ਸਾਲ ਪਹਿਲਾਂ ਫਿਲਪੀਨਜ਼, ਮਨੀਲਾ ਵਿਚ ਗਿਆ ਸੀ। ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜੂਰ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਪਿੰਦਰ ਸਿੰਘ ਮਨੀਲਾ ਵਿਚ ਇੱਕ ਫਾਈਨਾਂਸ ਕੰਪਨੀ ਵਿੱਚ ਕੰਮ ਕਰਦਾ ਸੀ। ਐਤਵਾਰ ਵਾਲੇ ਦਿਨ ਜਦੋਂ ਜਸਪਿੰਦਰ ਸਿੰਘ ਕਿਸੇ ਨੂੰ ਪੈਸੇ ਦੇ ਕੇ ਮੋਟਰਸਾਈਕਲ ਉਤੇ ਸਵਾਰ ਹੋਕੇ ਘਰ ਨੂੰ ਆ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਦੀ ਬ੍ਰੇਕ ਫੇਲ ਹੋ ਗਈ।
ਇਸ ਕਾਰਨ ਉਸ ਦਾ ਸਿਰ ਸੜਕ ਦੇ ਕਿਨਾਰੇ ਲੱਗੇ ਡੰਡਿਆਂ ਨਾਲ ਜਾ ਵੱਜਿਆ ਅਤੇ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਜਸਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ (ਪੰਜਾਬ) ਲਿਆਉਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਉਨ੍ਹਾਂ ਵਲੋਂ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।