ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਵਿਦੇਸ਼ ਤੋਂ ਇਕ ਹੋਰ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਵਿਦੇਸ਼ੀ ਧਰਤੀ ਕੈਨੇਡਾ ਵਿੱਚ ਪੰਜਾਬ ਦੇ ਸਬ ਡਵੀਜ਼ਨ ਭੁਲੱਥ ਦੇ ਨੌਜਵਾਨ ਦੀ ਮੌ-ਤ ਹੋ ਗਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਅਮਿਤ ਬਹਿਲ ਉਮਰ ਕਰੀਬ 28 ਸਾਲ ਪੁੱਤਰ ਰੋਣਕ ਬਹਿਲ ਵਾਸੀ ਭੁਲੱਥ ਬਲਾਕ, ਪੰਜਾਬ ਜ਼ਿਲਾ ਜਲੰਧਰ ਦੇ ਰੂਪ ਵਜੋਂ ਹੋਈ ਹੈ।
ਇਹ ਨੌਜਵਾਨ ਵੀ ਆਪਣੇ ਚੰਗੇ ਭਵਿੱਖ ਅਤੇ ਆਰਥਿਕ ਹਾਲ ਨੂੰ ਸੁਧਾਰਨ ਲਈ ਆਈਲੈਟਸ ਕਰਨ ਤੋਂ ਬਾਅਦ ਉਚੇਰੀ ਵਿੱਦਿਆ ਪ੍ਰਾਪਤ ਕਰਨ ਲਈ ਕੈਨੇਡਾ ਵਿਖੇ ਗਿਆ ਸੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨੌਜਵਾਨ ਅਮਿਤ ਬਹਿਲ ਕੈਨੇਡਾ ਦੇ ਬਰੈਮਟਨ ਵਿਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਅਮਿਤ ਬਹਿਲ ਜਦੋਂ ਸੜਕ ਪਾਰ ਕਰ ਰਿਹਾ ਸੀ ਤਾਂ ਅਚਾ-ਨਕ ਸਾਹਮਣੇ ਤੋਂ ਆਈ ਇਕ ਬੇਕਾਬੂ ਤੇਜ ਸਪੀਡ ਕਾਰ ਨੇ ਉਸ ਨੂੰ ਟੱ-ਕ-ਰ ਮਾਰ ਦਿੱਤੀ।
ਇਸ ਹਾਦਸੇ ਦੌਰਾਨ ਅਮਿਤ ਮੌਕੇ ਉਤੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਚੰਗੇ ਸੁਭਾਅ ਅਤੇ ਨੇਕ ਵਿਚਾਰਾਂ ਦਾ ਮਾਲਕ ਸੀ। ਖੁਸ਼ੀ ਦੇ ਤਿਉਹਾਰ ਦੀਵਾਲੀ ਤੋਂ ਪਹਿਲਾਂ ਆਪਣੇ ਨੌਜਵਾਨ ਪੁੱਤਰ ਦੀ ਮੌ-ਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਡੂੰਘੇ ਸੋਗ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰ ਰੋ-ਰੋ ਕੇ ਬੁਰੇ ਹਾਲ ਵਿਚ ਹਨ।