ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਮੁਹੱਲਾ ਪ੍ਰਤਾਪ ਨਗਰ ਦੇ 22 ਸਾਲ ਉਮਰ ਦੇ ਨੌਜਵਾਨ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ। ਉਥੇ ਹੀ ਪਰਿਵਾਰਕ ਮੈਂਬਰਾਂ ਨੇ ਕ-ਤ-ਲ ਦਾ ਸ਼ੱ-ਕ ਜਤਾਉਂਦੇ ਹੋਏ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਹਿਚਾਣ ਸੋਨੂੰ ਉਮਰ 22 ਸਾਲ ਦੇ ਰੂਪ ਵਜੋਂ ਹੋਈ ਹੈ। ਇਸ ਦੇ ਨਾਲ ਹੀ ਸੂਚਨਾ ਮਿਲਣ ਉਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਸ ਮਾਮਲੇ ਬਾਰੇ ਮ੍ਰਿਤਕ ਦੀ ਮਾਂ ਰਾਜ ਨੇ ਦੱਸਿਆ ਕਿ ਸੋਨੂੰ ਪੀਵੀਸੀ ਲਗਾਉਣ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਦੁਪਹਿਰ ਉਸ ਨੂੰ ਉਸ ਦੇ ਮਾਲਕ ਦਾ ਫੋਨ ਆਇਆ ਕਿ ਕਣਕ ਦੀ ਬਿਜਾਈ ਕਰਨੀ ਹੈ, ਜਿਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ਉਤੇ ਘਰੋਂ ਚਲਿਆ ਗਿਆ। ਸ਼ਾਮ ਨੂੰ ਕਰੀਬ 6 ਵਜੇ ਉਸ ਦੀ ਮਾਂ ਨਾਲ ਗੱਲ ਹੋਈ। ਇਸ ਤੋਂ ਬਾਅਦ ਸ਼ਾਮ ਕਰੀਬ 7.30 ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਫੋਨ ਕਰਕੇ ਕਿਹਾ ਕਿ ਉਨ੍ਹਾਂ ਦਾ ਲੜਕਾ ਸੜਕ ਉਤੇ ਮ੍ਰਿਤਕ ਪਿਆ ਹੈ। ਪਰਿਵਾਰ ਵਾਲਿਆਂ ਨੇ ਮੌਕੇ ਉਤੇ ਪਹੁੰਚ ਕੇ ਦੇਖਿਆ ਤਾਂ ਸੋਨੂੰ ਦੇ ਸਿਰ ਉਤੇ ਸੱ-ਟ ਲੱਗੀ ਹੋਈ ਸੀ।
ਉਨ੍ਹਾਂ ਨੂੰ ਸ਼ੱ-ਕ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਿਸੇ ਨੇ ਕ-ਤ-ਲ ਕਰਕੇ ਸੜਕ ਉਤੇ ਸੁੱ-ਟ ਦਿੱਤਾ ਹੈ। ਸੋਨੂੰ ਦੋ ਭੈਣਾਂ ਦਾ ਇਕ-ਲੌਤਾ ਭਰਾ ਸੀ। ਉਸ ਦੇ ਪਿਤਾ ਦੀ ਵੀ ਮੌ-ਤ ਹੋ ਚੁੱਕੀ ਹੈ ਅਤੇ ਉਹ ਕਿਰਾਏ ਉਤੇ ਰਹਿ ਕੇ ਗੁਜਾਰਾ ਕਰ ਰਹੇ ਸੀ। ਮ੍ਰਿਤਕ ਦੀ ਮਾਤਾ ਰਾਜ ਅਤੇ ਦੋਸਤ ਰੋਬਿਨ ਮਸੀਹ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕਾਹਨੂੰਵਾਨ ਥਾਣਾ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੋਨੂੰ ਦੇ ਮਾਮੇ ਦੇ ਬਿਆਨਾਂ ਉਤੇ ਧਾਰਾ 174 ਤਹਿਤ ਕਾਰਵਾਈ ਕਰਕੇ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।