ਦੁਬੱਈ ਤੋਂ ਪੰਜਾਬ ਆਏ ਵਿਆਕਤੀ ਨੇ, ਕਰ ਲਿਆ ਦੁ-ਖ-ਦ ਕੰਮ, ਤਿਆਗੀ ਜਿੰਦਗੀ, ਪਰਿਵਾਰਕ ਮੈਂਬਰਾਂ ਨੇ ਦੱਸੀ ਇਹ ਗੱਲ

Punjab

ਪੰਜਾਬ ਦੇ ਮਾਛੀਵਾੜਾ ਸਾਹਿਬ ਤੋਂ ਬਹੁਤ ਹੀ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਮਾਛੀਵਾੜਾ ਸਾਹਿਬ ਦੇ ਨੇੜੇ ਪੈਂਦੇ ਪਿੰਡ ਹੇਡੋਂ ਬੇਟ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਉਮਰ 56 ਸਾਲ ਨੇ ਖੇਤਾਂ ਵਿੱਚ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਦੁਬਈ ਵਿੱਚ ਕੰਮ ਕਰਦਾ ਸੀ ਅਤੇ ਹੁਣ ਕਾਫੀ ਸਮੇਂ ਤੋਂ ਆਪਣੇ ਪਿੰਡ ਵਿੱਚ ਹੀ ਰਹਿ ਰਿਹਾ ਸੀ। ਕਰੀਬ ਇਕ ਸਾਲ ਪਹਿਲਾਂ ਸੁਰਿੰਦਰ ਸਿੰਘ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸ ਦੇ ਸਿਰ ਤੇ ਸੱ-ਟ ਲੱਗ ਗਈ ਸੀ ਅਤੇ ਉਦੋਂ ਤੋਂ ਹੀ ਉਹ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਰਹਿਣ ਲੱਗ ਪਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਉਹ ਆਪਣੇ ਮੋਟਰਸਾਈਕਲ ਉਤੇ ਸਵਾਰ ਹੋਕੇ ਪਿੰਡ ਹੇਡੋਂ ਬੇਟ ਆਪਣੇ ਘਰ ਤੋਂ ਗਿਆ ਅਤੇ ਪਿੰਡ ਕਾਉਂਕੇ ਨੇੜੇ ਖੇਤਾਂ ਵਿੱਚ ਜਾਕੇ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ। ਸਵੇਰੇ ਜਦੋਂ ਇਕ ਰਾਹਗੀਰ ਵਲੋਂ ਉਸ ਦੀ ਦੇਹ ਦਰਖਤ ਨਾਲ ਲ-ਟ-ਕ ਰਹੀ ਦੇਖੀ ਗਈ ਤਾਂ ਉਸ ਤੋਂ ਬਾਅਦ ਪੁਲਿਸ ਨੂੰ ਇਸ ਮਾਮਲੇ ਬਾਰੇ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣੇ ਦੇ ਮੁਖੀ ਭਿੰਦਰ ਸਿੰਘ ਖੰਗੂੜਾ ਅਤੇ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਪ੍ਰਮੋਦ ਕੁਮਾਰ ਮੌਕੇ ਵਾਲੀ ਥਾਂ ਉਤੇ ਪਹੁੰਚੇ। ਮ੍ਰਿਤਕ ਦੀ ਪਹਿਚਾਣ ਸੁਰਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ, ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ਉਤੇ ਬੁਲਾਇਆ ਗਿਆ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਸੁਰਿੰਦਰ ਸਿੰਘ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਖੁ-ਦ-ਕੁ-ਸ਼ੀ ਵਰਗਾ ਦੁ-ਖ-ਦ ਕਦਮ ਚੁੱਕ ਲਿਆ। ਪੁਲਿਸ ਨੇ ਦੇਹ ਨੂੰ ਪੋਸਟ ਮਾਰਟਮ ਕਰਵਾਉਣ ਲਈ ਭੇਜ ਕੇ ਬਿਆਨ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *