ਪੰਜਾਬੀ ਭਾਈਚਾਰੇ ਲਈ ਕੈਨੇਡਾ ਤੋਂ ਇੱਕ ਦੁਖ-ਦਾਈ ਸਮਾਚਾਰ ਸਾਹਮਣੇ ਆਇਆ ਹੈ। ਆਪਣੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਮੁੰਡੇ ਦਾ ਗੋ-ਲੀ ਮਾਰ ਕੇ ਕ-ਤ-ਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਨੇੜੇ ਪੈਂਦੇ ਪਿੰਡ ਨੱਥੋਵਾਲ ਦੇ ਨੌਜਵਾਨ ਜਗਰਾਜ ਸਿੰਘ ਦਾ ਕੈਨੇਡਾ ਦੇ ਮਿਸੀਸਾਗਾ ਵਿੱਚ ਕਿਸੇ ਨੇ ਗੋ-ਲੀ ਮਾ-ਰ-ਕੇ ਕ-ਤ-ਲ ਕਰ ਦਿੱਤਾ। ਜਗਰਾਜ ਤਿੰਨ ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ ਉਤੇ ਕੈਨੇਡਾ ਗਿਆ ਸੀ। 28 ਸਾਲਾ ਜਗਰਾਜ ਇੱਕ ਯਾਰਡ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਯਾਰਡ ਵਿੱਚ ਡਿਊਟੀ ਕਰ ਰਿਹਾ ਸੀ ਤਾਂ ਦੋ ਵਿਅਕਤੀ ਆਏ ਅਤੇ ਉਸ ਨੂੰ ਗੋ-ਲੀ ਮਾ-ਰ ਕੇ ਫਰਾਰ ਹੋ ਗਏ। ਜਗਰਾਜ ਸਿੰਘ ਨੂੰ ਗੰਭੀਰ ਹਾਲ ਵਿਚ ਮਿਸੀਸਾਗਾ ਦੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਦੀ ਮੌ-ਤ ਹੋ ਗਈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਨੱਥੋਵਾਲ ਦੇ ਸੇਵਾਮੁਕਤ ਪੰਜਾਬ ਪੁਲਿਸ ਇੰਸਪੈਕਟਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਮੌ-ਤ ਹੋ ਚੁੱਕੀ ਹੈ ਅਤੇ ਉਸ ਦੀ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਸੀ ਅਤੇ ਸਟੱਡੀ ਵੀਜ਼ੇ ਉਤੇ ਕੈਨੇਡਾ ਭੇਜਿਆ ਸੀ।
ਜਗਰਾਜ ਸਿੰਘ ਦੇ ਕ-ਤ-ਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਉਸ ਨੂੰ ਕੈਨੇਡਾ ਗਏ ਅਜੇ ਤਿੰਨ ਮਹੀਨੇ ਹੀ ਹੋਏ ਸਨ। ਨਾਲ ਹੀ, ਉਸ ਨੇ ਕਦੇ ਵੀ ਪਰਿਵਾਰ ਵਿੱਚ ਕਿਸੇ ਨਾਲ ਕੋਈ ਝ-ਗ-ੜਾ ਜਾਂ ਦੁਸ਼-ਮਣੀ ਹੋਣ ਦਾ ਜ਼ਿਕਰ ਵੀ ਨਹੀਂ ਕੀਤਾ ਸੀ। ਪਰਿਵਾਰ ਨੂੰ ਉਮੀਦ ਹੈ ਕਿ ਜਲਦ ਹੀ ਕੈਨੇਡੀਅਨ ਪੁਲਿਸ ਤੋਂ ਜਗਰਾਜ ਸਿੰਘ ਦੇ ਕ-ਤ-ਲ ਦਾ ਕਾਰਨ ਪਤਾ ਲੱਗ ਜਾਵੇਗਾ।