ਜਿਲ੍ਹਾ ਅੰਮ੍ਰਿਤਸਰ (ਪੰਜਾਬ) ਵਿਚ ਪੰਜਾਬ ਪੁਲਿਸ ਦੇ ASI ਦਾ ਗੋ-ਲੀ ਨਾਲ ਕਰ ਦਿੱਤਾ ਹੈ। ਏ. ਐਸ. ਆਈ. ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਥਾਣੇ ਵਿੱਚ ਤਾਇਨਾਤ ਸੀ। ਮ੍ਰਿਤਕ ਦੀ ਪਹਿਚਾਣ ਏ. ਐਸ. ਆਈ. ਸਰੂਪ ਸਿੰਘ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਸਰੂਪ ਸਿੰਘ ਦੀ ਦੇਹ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਕ-ਤ-ਲ ਅਤੇ ਆਰਮਜ਼ ਐਕਟ ਸਮੇਤ ਵੱਖੋ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਸੂਤਰਾਂ ਦੇ ਦੱਸਣ ਅਨੁਸਾਰ ਘਟਨਾ ਸਮੇਂ ਏ. ਐਸ. ਆਈ. ਆਪਣੀ ਡਿਊਟੀ ਤੋਂ ਬਾਅਦ ਘਰ ਜਾ ਰਿਹਾ ਸੀ। ਜਿੱਥੇ ਮੋਟਰਸਾਈਕਲ ਸਵਾਰ ਦੋਸ਼ੀਆਂ ਨੇ ਰਸਤੇ ਵਿਚ ਉਸ ਨੂੰ ਗੋ-ਲੀ ਮਾ-ਰ ਦਿੱਤੀ। ਇਸ ਦੌਰਾਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਨੇ ਦੇਰ ਰਾਤ ਇਸ ਵਾਰ-ਦਾਤ ਨੂੰ ਅੰਜਾਮ ਦਿੱਤਾ ਅਤੇ ਸ਼ੁੱਕਰਵਾਰ ਦੀ ਸਵੇਰ ਨੂੰ ਇਸ ਘ-ਟ-ਨਾ ਦਾ ਪਤਾ ਲੱਗਿਆ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਦਿਹਾਤੀ ਪੁਲਿਸ ਦੇ ਅਧਿਕਾਰੀ ਜਾਂਚ ਲਈ ਮੌਕੇ ਵਾਲੀ ਥਾਂ ਉਤੇ ਪਹੁੰਚ ਗਏ
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਜਗ੍ਹਾ ਇਹ ਘ-ਟ-ਨਾ ਵਾਪਰੀ ਉਹ ਇੰਡਸਟਰੀ ਜ਼ੋਨ ਹੈ। ਜਿੱਥੇ ਬਹੁਤ ਘੱਟ ਲੋਕ ਆਉਂਦੇ-ਜਾਂਦੇ ਹਨ। ਸ਼ੁੱਕਰਵਾਰ ਨੂੰ ਜਦੋਂ ਏ. ਐਸ. ਆਈ. ਆਪਣੇ ਵਾਹਨ ਉਤੇ ਡਿਊਟੀ ਤੋਂ ਵਾਪਸ ਆ ਰਿਹਾ ਸੀ ਤਾਂ ਦੋਸ਼ੀਆਂ ਨੇ ਉਸ ਦਾ ਪਿੱਛਾ ਕੀਤਾ ਅਤੇ ਗੋ-ਲੀ ਚਲਾ ਦਿੱਤੀ। ਇੰਡਸਟਰੀ ਹੋਣ ਕਾਰਨ ਇਸ ਘ-ਟ-ਨਾ ਬਾਰੇ ਕਿਸੇ ਨੂੰ ਪਤਾ ਵੀ ਨਹੀਂ ਲੱਗਿਆ।
ਪੁਲਿਸ ਕੰਟਰੋਲ ਰੂਮ ਵਿਚ ਦਿੱਤੀ ਗਈ ਸੂਚਨਾ
ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸਵੇਰੇ ਕਿਸੇ ਰਾਹਗੀਰ ਵੱਲੋਂ ਪੁਲਿਸ ਕੰਟਰੋਲ ਰੂਮ ਉਤੇ ਇਸ ਮਾਮਲੇ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇਹਾਤ ਪੁਲਿਸ ਦੇ ਐਸ. ਪੀ. ਡੀ. (ਇਨਵੈਸਟੀਗੇਸ਼ਨ) ਜਾਂਚ ਲਈ ਮੌਕੇ ਉਤੇ ਪਹੁੰਚ ਗਏ। ਪੁਲਿਸ ਨੇ ਇਲਾਕੇ ਦੇ CCTV ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘ-ਟ-ਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ ਉਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ।
ਪੁਲਿਸ ਦੋਸ਼ੀਆਂ ਦੇ ਰੂਟ ਦਾ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਦੋਸ਼ੀਆਂ ਵੱਲੋਂ ਵਾਰ-ਦਾਤ ਨੂੰ ਅੰਜਾਮ ਦੇਣ ਲਈ ਕਿਹੜਾ ਰਸਤਾ ਵਰਤਿਆ ਗਿਆ ਸੀ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਵਾਰ-ਦਾਤ ਨੂੰ ਅੰਜਾਮ ਦੇਣ ਲਈ ਕਿਵੇਂ ਆਏ ਅਤੇ ਕਿੰਨੇ ਲੋਕਾਂ ਨੇ ਇਸ ਘ-ਟ-ਨਾ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਵੀ ਜਾਂਚ ਲਈ ਮੌਕੇ ਵਾਲੀ ਥਾਂ ਉਤੇ ਪਹੁੰਚ ਗਈ ਸੀ।