ਪੰਜਾਬ ਵਿਚ ਜਿਲ੍ਹਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਨੇ ਕਾਲਜ ਕੈਂਪਸ ਦੇ ਅੰਦਰ ਹੋਸਟਲ ਵਿੱਚ ਆਪਣੇ ਕਮਰੇ ਵਿੱਚ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਉਹ ਐਨੇਸਥੀਸੀਆ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ। ਪਰ ਅਜੇ ਖੁ-ਦ-ਕੁ-ਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਡਾਕਟਰ ਯਾਦਵਿੰਦਰ ਸਿੰਘ ਵਾਸੀ ਓਮੈਕਸ ਸਿਟੀ, ਗੋਨਿਆਣਾ ਮੰਡੀ ਜਿਲ੍ਹਾ ਬਠਿੰਡਾ ਦੇ ਰੂਪ ਵਜੋਂ ਹੋਈ ਹੈ। ਹੋਸਟਲ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਸ ਘ-ਟ-ਨਾ ਉਤੇ ਯਕੀਨ ਨਹੀਂ ਆ ਰਿਹਾ। ਅਜਿਹਾ ਦੁਖਦ ਕਦਮ ਚੁੱਕਣ ਦਾ ਕਾਰਨ ਪੜ੍ਹਾਈ ਦਾ ਦਬਾਅ ਸੀ ਜਾਂ ਕੁਝ ਹੋਰ? ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਯਾਦਵਿੰਦਰ ਸਿੰਘ ਦੇ ਪਰਿਵਾਰ ਨੂੰ ਇਸ ਘ-ਟ-ਨਾ ਦੀ ਸੂਚਨਾ ਦੇ ਦਿੱਤੀ ਹੈ। ਉਨ੍ਹਾਂ ਦੇ ਫਰੀਦਕੋਟ ਪਹੁੰਚਣ ਤੋਂ ਬਾਅਦ ਹੀ ਦੇਹ ਦਾ ਪੋਸਟ ਮਾਰਟਮ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੈਡੀਕਲ ਕਾਲਜ ਪ੍ਰਸ਼ਾਸਨ ਇਸ ਮਾਮਲੇ ਉਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆਂ ਡੀ. ਐਸ. ਪੀ. ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੀ. ਜੀ. ਐਸ. ਮੈਡੀਕਲ ਕਾਲਜ ਦੇ ਹੋਸਟਲ ਵਿੱਚ ਰਹਿਣ ਵਾਲੇ ਇੱਕ ਡਾਕਟਰ ਦੀ ਮੌ-ਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌ-ਤ ਦੇ ਕਾਰਨਾਂ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ।