ਪੰਜਾਬ ਦੇ ਖੰਨਾ ਵਿਚ ਦੇਰ ਰਾਤ ਨੂੰ ਚੰਡੀਗੜ੍ਹ ਰੋਡ ਉਤੇ ਕਾਰ ਅਤੇ ਮੋਟਰਸਾਈਕਲ ਵਿਚ ਟੱਕਰ ਹੋ ਗਈ। ਇਸ ਦੁਖ-ਦਾਈ ਹਾਦਸੇ ਵਿਚ ਦੋ ਚਚੇਰੇ ਭਰਾਵਾਂ ਦੀ ਮੌ-ਤ ਹੋ ਗਈ, ਜਦੋਂ ਕਿ ਤੀਜਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਹਿਚਾਣ ਰੋਹਿਤ ਉਰਫ ਗੋਲੂ ਉਮਰ 20 ਸਾਲ ਅਤੇ ਨਵੀ ਉਰਫ ਗਿੰਨੂ ਉਮਰ 19 ਸਾਲ ਦੇ ਰੂਪ ਵਜੋਂ ਹੋਈ ਹੈ। ਦੋਵੇਂ ਲੁਹਾਰੀ ਕਲਾਂ ਦੇ ਰਹਿਣ ਵਾਲੇ ਸਨ। ਉਨ੍ਹਾਂ ਦਾ ਸਾਥੀ ਹਰਪ੍ਰੀਤ ਸਿੰਘ ਵਾਸੀ ਰਾਮਪੁਰ ਕਲੇਰਾ ਗੰਭੀਰ ਰੂਪ ਜ਼ਖ਼ਮੀ ਹੈ।
ਇਹ ਤਿੰਨੋਂ ਨੌਜਵਾਨ ਦੋਰਾਹਾ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਸ਼ੁੱਕਰਵਾਰ ਦੇਰ ਰਾਤ ਪੈਟਰੋਲ ਪੰਪ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ।
ਨਵੀ ਦੇ ਵੱਡੇ ਭਰਾ ਦੀ ਡੇਢ ਮਹੀਨਾ ਪਹਿਲਾਂ ਹੋ ਚੁੱਕੀ ਹੈ ਮੌ-ਤ
ਇਸ ਮਾਮਲੇ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਨਵੀ ਦੇ ਪਿਤਾ ਕਰਮ ਸਿੰਘ ਦਾ ਸਦਮੇ ਵਿਚ ਰੋ-ਰੋ ਬੁਰਾ ਹਾਲ ਸੀ। ਇਸ ਪਿਤਾ ਨੇ ਡੇਢ ਮਹੀਨੇ ਵਿੱਚ ਦੋ ਪੁੱਤਰਾਂ ਨੂੰ ਗੁਆ ਦਿੱਤਾ। ਇਸ ਦੇ ਵੱਡੇ ਪੁੱਤਰ ਦੀ ਡੇਢ ਮਹੀਨਾ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌ-ਤ ਹੋ ਗਈ ਸੀ। ਹੁਣ ਇਸ ਹਾਦਸੇ ਵਿੱਚ ਛੋਟੇ ਪੁੱਤਰ ਦੀ ਮੌ-ਤ ਹੋ ਗਈ। ਦੂਜੇ ਪਾਸੇ ਨੌਜਵਾਨ ਰੋਹਿਤ ਵੀ ਆਪਣੇ ਪਰਿਵਾਰ ਦਾ ਇਕ-ਲੌਤਾ ਪੁੱਤ ਸੀ।
ਪੁਲਿਸ ਨੇ ਮਾਮਲਾ ਕੀਤਾ ਦਰਜ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣੇ ਦੇ ਐਸ. ਐਚ. ਓ. ਹਿੰਮਤ ਮਲਹੋਤਰਾ ਨੇ ਦੱਸਿਆ ਕਿ ਕਾਰ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾਂ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਦੇਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।