ਜਿਲ੍ਹਾ ਪਟਿਆਲਾ (ਪੰਜਾਬ) ਦੇ ਸਮਾਣਾ ਵਿੱਚ ਕਰਜ਼ੇ ਤੋਂ ਪ੍ਰੇ-ਸ਼ਾ-ਨ ਕਿਸਾਨ ਨੇ ਖ਼ੁਦ ਨੂੰ ਗੋ-ਲੀ ਮਾਰ ਕੇ ਖ਼ੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਹਰਪਾਲ ਸਿੰਘ ਨਾਮ ਦੇ ਰੂਪ ਵਿਚ ਹੋਈ ਹੈ। ਜਿਹੜਾ ਕਿ ਪਿੰਡ ਨਨਹੇੜਾ ਦਾ ਰਹਿਣ ਵਾਲਾ ਸੀ। ਹਰਪਾਲ ਸਿੰਘ ਦੀ ਦੇਹ ਉਸ ਦੇ ਖੇਤ ਵਿੱਚ ਬਣੇ ਮੋਟਰ ਵਾਲੇ ਕਮਰੇ ਵਿੱਚੋਂ ਮਿਲੀ ਹੈ। ਪੁਲਿਸ ਨੇ ਦੇਹ ਕਬਜ਼ੇ ਵਿਚ ਲੈ ਕੇ ਬਾਅਦ ਦੁਪਹਿਰ ਨੂੰ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਰਪਾਲ ਸਿੰਘ ਸਿਰ 10 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਸੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਰਹਿਣ ਵਾਲੇ ਗੁਣ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਹਰਪਾਲ ਸਿੰਘ ਦੀ ਫਸਲ ਦੋ ਵਾਰ ਹੜ੍ਹ ਕਾਰਨ ਨੁਕਸਾਨੀ ਗਈ ਸੀ। ਜਿਸ ਕਾਰਨ ਉਹ ਲਗਾਤਾਰ ਕਰ-ਜ਼ਾਈ ਚੱਲ ਰਿਹਾ ਸੀ। ਹਰਪਾਲ ਸਿੰਘ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ। ਉਸ ਨੇ ਇੱਕ ਧੀ ਨੂੰ ਪੜ੍ਹਾਈ ਲਈ ਵਿਦੇਸ਼ ਭੇਜਿਆ ਹੈ।
ਰਿਵਾ-ਲਵਰ ਨਾਲ ਗੋ-ਲੀ ਮਾ-ਰ ਕੀਤੀ ਖੁ-ਦ-ਕੁ-ਸ਼ੀ
ਫਸਲ ਨਾ ਹੋਣ ਕਾਰਨ ਉਸ ਨੇ ਆਪਣੀ ਧੀ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਲਿਆ ਸੀ, ਉਹ ਇਸ ਕਰਜੇ ਨੂੰ ਮੋੜਨ ਦੀ ਸਥਿਤੀ ਵਿਚ ਨਹੀਂ ਸੀ। ਇਸੇ ਪ੍ਰੇ-ਸ਼ਾ-ਨੀ ਕਾਰਨ ਸ਼ਨੀਵਾਰ ਨੂੰ ਉਸ ਨੇ ਲਾਇਸੈਂਸੀ ਰਿਵਾ-ਲਵਰ ਨਾਲ ਗੋ-ਲੀ ਮਾ-ਰ ਕੇ ਖੁ-ਦ-ਕੁ-ਸ਼ੀ ਕਰ ਲਈ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਹਰਪਾਲ ਸਿੰਘ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਨਾਲ ਹੀ, ਉਸ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ, ਕਿਸੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।