ਪੰਜਾਬ ਵਿਚ ਖੰਨਾ ਦੇ ਪਿੰਡ ਪੰਜਰੁੱਖਾ ਵਿਚ ਬੀਤੇ ਦਿਨੀਂ ਕੁਝ ਵਿਅਕਤੀਆਂ ਨੇ ਇਕ ਵਿਅਕਤੀ ਉਤੇ ਚੋਰੀ ਦਾ ਸ਼ੱ-ਕ ਜਤਾਇਆ। ਬੇਇੱਜ਼ਤੀ ਮਹਿਸੂਸ ਕਰਦੇ ਹੋਏ ਉਸ ਵਿਅਕਤੀ ਨੇ ਘਰ ਵਿੱਚ ਪਈ ਕੋਈ ਮਿਆਦ ਪੁੱਗ ਚੁੱਕੀ ਜਾਂ ਨ-ਸ਼ੀ-ਲੀ ਦਵਾਈ ਨਿ-ਗ-ਲ ਕੇ ਖੁ-ਦ-ਕੁ-ਸ਼ੀ ਕਰ ਲਈ। ਇਸ ਮਾਮਲੇ ਵਿਚ ਪੁਲਿਸ ਨੇ ਪਿੰਡ ਦੇ ਸਰਪੰਚ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੋ ਜੁਆਕਾਂ ਦਾ ਪਿਤਾ ਸੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਉਸ ਦੇ ਪਤੀ ਜਗਤਾਰ ਸਿੰਘ ਸੋਨੀ ਉਤੇ ਚੋਰੀ ਦਾ ਝੂਠਾ ਦੋਸ਼ ਲਾ ਰਹੇ ਸਨ। ਇਸ ਗੱਲ ਨੂੰ ਲੈ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਉਸ ਦੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸ ਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦੇ ਹੋਏ ਖੁ-ਦ-ਕੁ-ਸ਼ੀ ਕਰ ਲਈ ਹੈ। ਹਰਦੀਪ ਕੌਰ ਦੇ ਦੱਸਣ ਅਨੁਸਾਰ ਉਸ ਦੇ ਪਤੀ ਨੇ ਘਰ ਵਿੱਚ ਪਈ ਕੋਈ ਮਿਆਦ ਪੁੱਗ ਚੁੱਕੀ ਜਾਂ ਨ-ਸ਼ੀ-ਲੀ ਦਵਾਈ ਨਿ-ਗ-ਲ ਲਈ। ਜਿਸ ਕਾਰਨ ਉਸ ਦੀ ਮੌ-ਤ ਹੋ ਗਈ।
ਸਰਪੰਚ ਸਣੇ ਛੇ ਲੋਕਾਂ ਦੇ ਕੇਸ ਦਰਜ
ਇਸ ਮਾਮਲੇ ਵਿਚ ਸਦਰ ਥਾਣਾ ਪੁਲਿਸ ਵਲੋਂ ਹਰਦੀਪ ਕੌਰ ਦੀ ਸ਼ਿਕਾਇਤ ਉਤੇ ਉਸ ਦੇ ਪਤੀ ਜਗਤਾਰ ਸਿੰਘ ਨੂੰ ਖੁ-ਦ-ਕੁ-ਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿਚ ਪਿੰਡ ਪੰਜਰੁੱਖਾ ਦੇ ਸਰਪੰਚ ਤੇਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਪ੍ਰਦੁਮਣ ਸਿੰਘ ਰਾਜੂ, ਸੁਖਵਿੰਦਰ ਸਿੰਘ, ਜਸਵੀਰ ਕੌਰ, ਰਣਜੀਤ ਸਿੰਘ,ਮਨਜੀਤ ਕੌਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ. ਐਸ. ਪੀ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।