ਹਰਿਆਣਾ ਦੇ ਫਤਿਹਾਬਾਦ ਵਿਚ ਪੈਂਦੇ ਪਿੰਡ ਨਾਗਪੁਰ ਦੇ ਨੇੜੇ ਹੋਏ ਇਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦੁਖ-ਦਾਈ ਮੌ-ਤ ਹੋ ਗਈ। ਦੋਵੇਂ ਸਕੂਲ ਤੋਂ ਛੁੱਟੀ ਹੋਣ ਦੇ ਕਾਰਨ ਵਿਆਹ ਸਮਾਗਮ ਵਿੱਚ ਵੇਟਰ ਵਜੋਂ ਕੰਮ ਕਰਨ ਲਈ ਆਏ ਸਨ। ਇਹ ਦੋਵੇਂ ਵਾਪਸ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। ਫਤਿਹਾਬਾਦ ਦੇ ਸਿਵਲ ਹਸਪਤਾਲ ਪੁੱਜੇ ਮ੍ਰਿਤਕ ਦੇ ਵਾਰਸਾਂ ਦਾ ਵਿਰਲਾਪ ਕਰਦੇ ਦੁ-ਖ-ਦ ਹਾਲ ਸੀ। ਇਨ੍ਹਾਂ ਵਿੱਚੋਂ ਇੱਕ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਇਲਾਕੇ ਦੇ ਪਿੰਡ ਹੀਰਕਾ ਦੇ ਰਹਿਣ ਵਾਲੇ ਜੱਸੀ ਉਮਰ 18 ਸਾਲ ਅਤੇ ਉਸ ਦਾ ਦੋਸਤ ਅਕਾਸ਼ਦੀਪ ਉਮਰ 17 ਸਾਲ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ 11ਵੀਂ ਅਤੇ 10ਵੀਂ ਜਮਾਤ ਵਿਚ ਪੜ੍ਹਦੇ ਸਨ। ਇਹ ਦੋਵੇਂ ਪਾਰਟ ਟਾਈਮ ਵੇਟਰ ਦਾ ਕੰਮ ਕਰਦੇ ਸੀ। ਕੱਲ੍ਹ ਐਤਵਾਰ ਨੂੰ ਸਕੂਲ ਬੰਦ ਹੋਣ ਦੇ ਕਾਰਨ ਉਹ ਇੱਕ ਵਿਆਹ ਸਮਾਗਮ ਵਿੱਚ ਵੇਟਰਿੰਗ ਲਈ ਨਾਗਪੁਰ ਪਿੰਡ ਆਏ ਹੋਏ ਸਨ।
ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਨੂੰ ਸਮਾਗਮ ਵਿੱਚ ਕੰਮ ਖਤਮ ਕਰਨ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ਉਤੇ ਸਵਾਰ ਹੋਕੇ ਵਾਪਸ ਪਿੰਡ ਲਈ ਰਵਾਨਾ ਹੋ ਗਏ। ਜਦੋਂ ਉਹ ਨਾਗਪੁਰ ਤੋਂ ਥੋੜ੍ਹੀ ਦੂਰੀ ਉਤੇ ਪਹੁੰਚੇ ਤਾਂ ਕਿਸੇ ਅਣ-ਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਦੌਰਾਨ ਜ਼ਖਮੀ ਹੋਏ ਦੋਵਾਂ ਦੋਸਤਾਂ ਨੂੰ ਫਤਿਹਾਬਾਦ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ।
ਫਤਿਹਾਬਾਦ ਦੇ ਹਸਪਤਾਲ ਵਿਚ ਹੀ ਜੱਸੀ ਦੀ ਮੌ-ਤ ਹੋ ਗਈ, ਜਦੋਂ ਕਿ ਅਕਾਸ਼ਦੀਪ ਨੂੰ ਗੰਭੀਰ ਹਾਲ ਵਿਚ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿੱਥੇ ਬਾਅਦ ਵਿਚ ਉਸ ਨੇ ਵੀ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜੱਸੀ ਦੀਆਂ ਦੋ ਭੈਣਾਂ ਅਤੇ ਇੱਕ ਭਰਾ ਹੈ, ਜਦੋਂ ਕਿ ਅਕਾਸ਼ਦੀਪ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ।