ਵਿਆਹ ਲਈ ਖ੍ਰੀਦਦਾਰੀ ਕਰਨ ਗਏ, ਲਾਪਤਾ ਹੋਏ ਤਿੰਨ ਭਰਾਵਾਂ ਵਿਚੋਂ, 2 ਦੀਆਂ ਦੇਹਾਂ ਮਿਲੀਆਂ, ਇਕ ਦੀ ਭਾਲ ਜਾਰੀ

Punjab

ਪੰਜਾਬ ਦੇ ਫਿਰੋਜ਼ਪੁਰ ਤੋਂ ਫ਼ਰੀਦਕੋਟ ਰੋਡ ਉਤੇ ਡੀ. ਪੀ. ਐਸ. ਸਕੂਲ ਨਹਿਰ ਦੇ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝਾੜੀਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਦੇਹਾਂ ਨਹਿਰ ਵਿੱਚੋਂ ਬਰਾ-ਮਦ ਹੋ ਗਈਆਂ ਹਨ। ਤੀਜੇ ਦੀ ਭਾਲ ਕੀਤੀ ਜਾ ਰਹੀ ਹੈ। ਦੋਵਾਂ ਦੀ ਪਹਿਚਾਣ ਅਕਾਸ਼ਦੀਪ ਅਤੇ ਅਨਮੋਲਦੀਪ ਦੇ ਰੂਪ ਵਜੋਂ ਹੋਈ ਹੈ, ਜਦੋਂ ਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਕੀਤੀ ਜਾ ਰਹੀ ਹੈ।

ਇਥੇ ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਤੋਂ ਵਿਆਹ ਲਈ ਕੱਪੜੇ ਖ੍ਰੀਦਣ ਲਈ ਆਏ ਦੋ ਭਰਾ ਅਤੇ ਉਨ੍ਹਾਂ ਦਾ ਇਕ ਰਿਸ਼ਤੇਦਾਰ ਸਥਾਨਕ ਡੀ. ਪੀ. ਐਸ. ਸਕੂਲ ਦੀ ਨਹਿਰ ਦੇ ਨੇੜੇ ਤੋਂ ਸ਼ੱ-ਕੀ ਹਾਲ ਵਿਚ ਲਾਪਤਾ ਹੋ ਗਏ। ਉਨ੍ਹਾਂ ਦਾ ਹਾਦਸਾਗ੍ਰਸਤ ਹੋਇਆ ਮੋਟਰਸਾਈਕਲ ਨਹਿਰ ਦੇ ਪੁਲ ਦੇ ਨੇੜਿਓਂ ਬਰਾਮਦ ਕੀਤਾ ਗਿਆ ਹੈ।

ਦੇਹਾਂ ਨੂੰ ਪੋਸਟ ਮਾਰਟਮ ਲਈ ਭੇਜਿਆ

ਜਿਲ੍ਹਾ ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਇਨ੍ਹਾਂ ਦੀ ਭਾਲ ਕਰ ਰਹੀ ਹੈ ਅਤੇ ਵੱਖੋ ਵੱਖ ਥਿਊਰੀਆਂ ਉਤੇ ਕੰਮ ਕਰ ਰਹੀ ਹੈ। ਇਸ ਸਬੰਧੀ ਇਹ ਵੀ ਚਰਚਾ ਹੈ ਕਿ ਇਹ ਹਾਦਸਾ ਹੈ ਜਾਂ ਕਿਸੇ ਦੀ ਸਾਜ਼ਿਸ਼, ਇਨ੍ਹਾਂ ਤਿੰਨਾਂ ਨੂੰ ਨਹਿਰ ਵਿੱਚ ਸੁੱ-ਟ ਦਿੱਤਾ ਗਿਆ ਹੈ। ਫਿਲਹਾਲ ਦੋਵਾਂ ਭਰਾਵਾਂ ਦੀਆਂ ਦੇਹਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਨਹਿਰ ਦੇ ਪੁਲ ਨੇੜਿਓਂ ਮਿਲਿਆ ਸੀ ਮੋਟਰਸਾਈਕਲ

ਦੱਸਿਆ ਜਾ ਰਿਹਾ ਹੈ ਕਿ 18 ਨਵੰਬਰ ਨੂੰ ਫਰੀਦਕੋਟ ਦੇ ਪਿੰਡ ਝਾੜੀਵਾਲਾ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ, ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਮੋਟਰਸਾਈਕਲ ਉਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਜੋ ਅਚਾਨਕ ਪਿੰਡ ਰੁਕਨਾ ਬੇਗੂ ਕੋਲੋਂ ਲੰਘਦੀ ਨਹਿਰ ਦੇ ਕੋਲੋਂ ਤਿੰਨੋਂ ਲਾਪਤਾ ਹੋ ਗਏ। ਉਨ੍ਹਾਂ ਦਾ ਮੋਟਰਸਾਈਕਲ ਨਹਿਰ ਦੇ ਪੁਲ ਕੋਲ ਮਿਲਿਆ, ਜਿਸ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਹਾਦਸਾ ਹੋਇਆ ਹੈ।

Leave a Reply

Your email address will not be published. Required fields are marked *