ਭੈਣ ਨੂੰ ਮਿਲਣ ਜਾ ਰਹੇ, ਬਜ਼ੁਰਗ ਉਤੇ ਕੀਤਾ ਵਾਰ, ਜਖਮੀਂ ਨੇ ਹਸਪਤਾਲ ਲਿਜਾਂਦੇ ਸਮੇਂ ਤਿਆਗੇ ਪ੍ਰਾਣ, ਸਾਹਮਣੇ ਆਇਆ ਇਹ ਗੰਭੀਰ ਮਾਮਲਾ

Punjab

ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਹਲਕਾ ਕਾਦੀਆਂ ਵਿੱਚ ਇੱਕ 60 ਸਾਲ ਉਮਰ ਦੇ ਵਿਅਕਤੀ ਦਾ ਅਣ-ਪਛਾਤੇ ਵਿਅਕਤੀਆਂ ਵੱਲੋਂ ਚਾ-ਕੂ ਦਾ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਦੋਸ਼ੀਆਂ ਵਲੋਂ ਸਕੂਟਰ ਖੋ-ਹ-ਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਉਸ ਨੇ ਸਕੂਟਰ ਨਹੀਂ ਦਿੱਤਾ ਤਾਂ ਉਨ੍ਹਾਂ ਉਸ ਦੇ ਪੇ-ਟ ਵਿੱਚ ਚਾ-ਕੂ ਮਾ-ਰ ਦਿੱਤਾ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ। ਇਸ ਦੌਰਾਨ ਬਜ਼ੁਰਗ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਦੀ ਹਸਪਤਾਲ ਲਿਜਾਂਦੇ ਸਮੇਂ ਮੌ-ਤ ਹੋ ਗਈ। ਪੁਲਿਸ ਦੋਸ਼ੀਆਂ ਦੀ ਭਾਲ ਵਿੱਚ ਨੇੜਲੇ ਏਰੀਏ ਦੇ CCTV ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਅਤੇ ਭਰਾ ਅਮਰਜੀਤ ਸਿੰਘ ਵਾਸੀ ਮੁਹੱਲਾ ਸੰਤ ਨਗਰ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਕੱਲ੍ਹ ਸ਼ਾਮ ਨੂੰ ਘਰੋਂ ਮੁਹੱਲਾ ਸੰਤ ਨਗਰ ਵਿਖੇ ਆਪਣੀ ਭੈਣ ਨੂੰ ਮਿਲਣ ਲਈ ਗਿਆ ਸੀ। ਇਕ ਘੰਟਾ ਬੀਤ ਜਾਣ ਤੋਂ ਬਾਅਦ ਵੀ ਉਹ ਵਾਪਸ ਘਰ ਨਹੀਂ ਆਇਆ। ਕੁਝ ਸਮੇਂ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲਵਿੰਦਰ ਸਿੰਘ ਨੂੰ ਕੁਝ ਅਣ-ਪਛਾਤੇ ਵਿਅਕਤੀਆਂ ਨੇ ਚਾ-ਕੂ ਦਾ ਵਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ।

ਚਾ-ਕੂ ਨਾਲ ਵਾਰ ਕਰਕੇ ਫਰਾਰ ਹੋਏ ਦੋਸ਼ੀ

ਜਦੋਂ ਉਹ ਉਥੇ ਪਹੁੰਚੇ ਤਾਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਣ-ਪਛਾਤੇ ਵਿਅਕਤੀਆਂ ਨੇ ਉਸ ਦਾ ਸਕੂਟਰ ਖੋ-ਹ-ਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਸਕੂਟਰ ਨਹੀਂ ਦਿੱਤਾ ਤਾਂ ਉਨ੍ਹਾਂ ਨੇ ਉਸ ਦੇ ਪੇ-ਟ ਵਿੱਚ ਚਾ-ਕੂ ਮਾ-ਰ ਦਿੱਤਾ ਅਤੇ ਫਰਾਰ ਹੋ ਗਏ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਦੋਂ ਅਸੀਂ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿਚ ਹੀ ਉਸ ਦੀ ਮੌ-ਤ ਹੋ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇ।

ਜਾਂਚ ਵਿਚ ਲੱਗੀ ਪੁਲਿਸ

ਜਾਣਕਾਰੀ ਦਿੰਦਿਆਂ ਪੁਲਿਸ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਜਿਥੇ ਇਹ ਘ-ਟ-ਨਾ ਵਾਪਰੀ ਹੈ ਉਥੋਂ ਦੇ ਨੇੜਲੇ CCTV ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *