ਪੰਜਾਬ ਵਿਚ ਤਰਨਤਾਰਨ ਦੇ ਖੰਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੈਲ ਢਾਏਵਾਲਾ ਵਿੱਚ ਸ਼ੁੱਕਰਵਾਰ ਦੀ ਰਾਤ ਪਾਰਟੀ ਦੇ ਇੱਕ ਸਮਾਗਮ ਦੌਰਾਨ ਹੋਏ ਝ-ਗ-ੜੇ ਕਾਰਨ ਇੱਕ ਨੌਜਵਾਨ ਉਤੇ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸ. ਐਸ. ਪੀ. ਅਸ਼ਵਨੀ ਕਪੂਰ ਨੇ ਮੌਕੇ ਉਤੇ ਪਹੁੰਚ ਕੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਰ ਵਿੱਚ ਚੱਲ ਰਹੀ ਸੀ ਪਾਰਟੀ
ਦੱਸਿਆ ਜਾ ਰਿਹਾ ਹੈ ਕਿ ਪਿੰਡ ਭੈਲ ਢਾਏਵਾਲਾ ਵਾਸੀ ਗੁਰਜੀਤ ਸਿੰਘ ਦੇ ਘਰ ਇੱਕ ਧੀ ਨੇ ਜਨਮ ਲਿਆ ਹੈ। ਜਿਸ ਦੇ ਚਲਦੇ ਘਰ ਵਿੱਚ ਇੱਕ ਪਾਰਟੀ ਦਾ ਪ੍ਰੋਗਰਾਮ ਕੀਤਾ ਗਿਆ। ਸ਼ੁੱਕਰਵਾਰ ਰਾਤ ਨੂੰ ਪਾਰਟੀ ਵਿਚ ਭੰਗੜਾ ਪਾਉਣ ਲਈ ਡੀ.ਜੇ. ਤੇ ਇੱਕ ਪੰਜਾਬੀ ਗੀਤ ਚੱਲ ਰਿਹਾ ਸੀ ਜਦੋਂ ਇੱਕ ਨੌਜਵਾਨ ਨੇ ਡੀਜੇ ਬੰਦ ਕਰ ਦਿੱਤਾ ਤਾਂ ਝਗੜਾ ਸ਼ੁਰੂ ਹੋ ਗਿਆ। ਗੁਰਜੀਤ ਸਿੰਘ ਦੇ ਗੁਆਂਢ ਵਿਚ ਰਹਿਣ ਵਾਲੇ ਨੌਜਵਾਨ ਸ਼ਮਸ਼ੇਰ ਸਿੰਘ ਸ਼ੇਰਾ ਨੇ ਝ-ਗ-ੜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਸ਼ਮਸ਼ੇਰ ਸਿੰਘ ਉਤੇ ਚਾ-ਕੂ ਨਾਲ ਹ-ਮ-ਲਾ ਕਰ ਦਿੱਤਾ।
ਕ-ਤ-ਲ ਤੋਂ ਬਾਅਦ ਦੋਸ਼ੀ ਹੋਏ ਫਰਾਰ
ਇਸ ਘ-ਟ-ਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ। ਦੂਜੇ ਪਾਸੇ ਆਪਣੇ ਨੌਜਵਾਨ ਪੁੱਤਰ ਦੇ ਕ-ਤ-ਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਸਦਮੇ ਵਿਚ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾ-ਤ-ਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੋਇੰਦਵਾਲ ਸਾਹਿਬ ਦੇ ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।