ਖੰਨਾ (ਪੰਜਾਬ) ਦੇ ਇਕ ਵਿਅਕਤੀ ਦਾ ਫਿਲੀਪੀਨਜ਼ ਵਿਚ ਗੋ-ਲੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਇਨਾਂਸਰ ਦਾ ਕਾਰੋਬਾਰ ਕਰ ਰਿਹਾ ਸੀ। ਮ੍ਰਿਤਕ ਗੁਰਦੇਵ ਸਿੰਘ ਉਮਰ 58 ਸਾਲ ਖੰਨਾ ਦੇ ਨੰਦ ਸਿੰਘ ਐਵੀਨਿਊ (ਲੁਧਿਆਣਾ) ਦਾ ਰਹਿਣ ਵਾਲਾ ਸੀ। ਇਸ ਦੁਖ-ਦਾਈ ਸੂਚਨਾ ਦੇ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਵਲੋਂ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸ ਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਇਨ੍ਹੀਂ ਦਿਨੀਂ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿੱਚ ਸੀ। ਸ਼ਨੀਵਾਰ ਦੀ ਸ਼ਾਮ ਪਰਿਵਾਰ ਨੂੰ ਫੋਨ ਉਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋ-ਲੀ ਮਾ-ਰ ਕੇ ਕ-ਤ-ਲ ਕਰ ਦਿੱਤਾ ਗਿਆ ਹੈ।
3 ਜੁਆਕਾਂ ਦਾ ਸੀ ਪਿਤਾ
ਲਖਵੀਰ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਵੀ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਨੂੰ ਛੱਡ ਗਿਆ ਹੈ।
ਕੇਂਦਰ ਸਰਕਾਰ ਨੂੰ ਕੀਤੀ ਅਪੀਲ
ਇਲਾਕਾ ਕੌਂਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਇਹ ਦੁੱਖਦਾਈ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਪਰਿਵਾਰ ਵਿਚ ਸੋਗ ਦਾ ਮਾਹੌਲ ਹੋ ਗਿਆ। ਗੁਰਦੇਵ ਸਿੰਘ ਦਾ ਲੜਕਾ ਕੁਝ ਸਮਾਂ ਪਹਿਲਾਂ ਘਰ ਆਇਆ ਸੀ। ਦੋਵੇਂ ਪਿਓ-ਪੁੱਤਰ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਪਰ ਇਸ ਘ-ਟ-ਨਾ ਤੋਂ ਬਾਅਦ ਪਰਿਵਾਰ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਹ ਭਾਰਤ (ਪੰਜਾਬ) ਲਿਆਉਣ ਲਈ ਪਰਿਵਾਰ ਦੀ ਮਦਦ ਕਰਨ ਦੀ ਬੇਨਤੀ ਕੀਤੀ ਹੈ।