ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਬਟਾਲਾ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗ੍ਰੰਥੀ ਦੇ ਪੁੱਤਰ ਦੀ ਕ-ਰੰ-ਟ ਲੱਗਣ ਨਾਲ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ। ਇਸ ਦੌਰਾਨ ਪਾਲਕੀ ਸਾਹਿਬ ਵਾਲੀ ਟਰਾਲੀ ਨੂੰ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਈ।
ਇਸ ਦੌਰਾਨ ਗ੍ਰੰਥੀ ਦਵਿੰਦਰ ਸਿੰਘ ਦਾ ਪੁੱਤਰ ਬਿਕਰਮਜੀਤ ਸਿੰਘ ਉਮਰ 21 ਸਾਲ ਟਰਾਲੀ ਨਾਲ ਨੰਗੇ ਪੈਰੀਂ ਚੱਲ ਰਿਹਾ ਸੀ ਅਤੇ ਮੱਥਾ ਟੇਕ ਰਹੇ ਲੋਕਾਂ ਨੂੰ ਪ੍ਰਸ਼ਾਦ ਵੰਡ ਰਿਹਾ ਸੀ। ਇਸ ਦੌਰਾਨ ਕ-ਰੰ-ਟ ਲੱਗਣ ਕਾਰਨ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੀਆਂ ਤਾਰਾਂ ਬਹੁਤ ਨੀਵੀਆਂ ਸਨ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਵਾਪਰਿਆ ਹਾਦਸਾ
ਇਸ ਦੌਰਾਨ ਟਰਾਲੀ ਦੇ ਉੱਪਰ ਵੀ ਕੁਝ ਲੋਕ ਬੈਠੇ ਹੋਏ ਸਨ। ਉਨ੍ਹਾਂ ਸੇਵਾਦਾਰਾਂ ਨੂੰ ਵੀ ਕ-ਰੰ-ਟ ਲੱਗਿਆ ਪਰ ਉਹ ਵਾਲ-ਵਾਲ ਬਚ ਗਏ। ਇਸ ਘਟਨਾ ਤੋਂ ਬਾਅਦ ਸੇਵਾਦਾਰ ਅਤੇ ਸਥਾਨਕ ਲੋਕਾਂ ਵੱਲੋਂ ਜ਼ਖਮੀ ਬਿਕਰਮਜੀਤ ਸਿੰਘ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਦੇ ਕੀਤਾ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਨੌਜਵਾਨ ਦੇ ਪਰਿਵਾਰ ਵਿੱਚ ਛਾਇਆ ਸੋਗ
ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਨੌਜਵਾਨ ਪਰਿਵਾਰ ਦਾ ਇਕ-ਲੌਤਾ ਪੁੱਤਰ ਸੀ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਬਿਜਲੀ ਦੀਆਂ ਲਾਈਨਾਂ ਨੀਵੀਆਂ ਹੋਣ ਕਾਰਨ ਟ੍ਰਾਲੀ ਨਾਲ ਬਿਜਲੀ ਦੀ ਤਾਰ ਟ-ਕ-ਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ, ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹ ਬਹੁਤ ਹੀ ਗਰੀਬ ਅਤੇ ਲੋੜਵੰਦ ਪਰਿਵਾਰ ਹੈ, ਇਨ੍ਹਾਂ ਦੀ ਸਹਾਇਤਾ ਕੀਤੀ ਜਾਵੇ।