ਪੰਜਾਬ ਸੂਬੇ ਵਿਚ ਜ਼ਿਲ੍ਹਾ ਮੋਗਾ ਦੇ ਥਾਣਾ ਧਰਮਕੋਟ ਅੰਦਰ ਪੈਂਦੇ ਪਿੰਡ ਭਿੰਡਰ ਕਲਾਂ ਅਤੇ ਕੋਕਰੀ ਬਹਿਣੀਵਾਲ ਦੇ ਖੇਤਾਂ ਵਿੱਚੋਂ ਇੱਕ ਨੌਜਵਾਨ ਲੜਕੇ ਦੀ ਬਲੱਡ ਨਾਲ ਭਿੱਜੀ ਹੋਈ ਦੇਹ ਮਿਲਣ ਤੋਂ ਬਾਅਦ ਏਰੀਏ ਵਿਚ ਡਰ ਦਾ ਮਾਹੌਲ ਬਣ ਗਿਆ। ਇਸ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕੁਲਦੀਪ ਸਿੰਘ ਲਾਡੀ ਉਮਰ 31 ਸਾਲ ਪਿਛਲੇ ਕਾਫੀ ਸਮੇਂ ਤੋਂ ਮਾਨ-ਸਿਕ ਪ੍ਰੇ-ਸ਼ਾ-ਨ ਚੱਲ ਰਿਹਾ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ।
ਬੀਤੇ ਕੱਲ੍ਹ ਸ਼ਾਮ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਖੇਤ ਵਿਚ ਜਾਣ ਲਈ ਆਪਣੇ ਘਰ ਤੋਂ ਗਿਆ ਸੀ। ਦੇਰ ਸ਼ਾਮ ਤੱਕ ਵੀ ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਪਤਾ ਲੱਗਿਆ ਕਿ ਉਸ ਦੀ ਦੇਹ ਖੇਤਾਂ ਵਿਚ ਪਈ ਹੈ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਥਾਣਾ ਧਰਮਕੋਟ ਦੀ ਪੁਲਿਸ ਨੂੰ ਇਸ ਮਾਮਲੇ ਸਬੰਧੀ ਸੂਚਿਤ ਕੀਤਾ। ਮ੍ਰਿਤਕ ਦੇ ਭਰਾ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਜਾਂ ਪਰਿਵਾਰ ਦੀ ਕਿਸੇ ਨਾਲ ਵੀ ਕੋਈ ਦੁਸ਼-ਮਣੀ ਨਹੀਂ ਹੈ।
ਇਸ ਮੌਕੇ ਐੱਸ. ਪੀ. ਡੀ. ਮੋਗਾ ਅਜੇਰਾਜ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਦੇਹ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਧਰਮਕੋਟ ਵਿੱਚ ਅਣ-ਪਛਾਤੇ ਵਿਅਕਤੀਆਂ ਖ਼ਿਲਾਫ਼ ਕ-ਤ-ਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਦੀਆਂ ਵੱਖੋ ਵੱਖ ਟੀਮਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਰਹਿੰਦਾ ਸੀ ਅਤੇ ਉਹ ਆਪਣੇ ਕੋਲ ਮੋਬਾਈਲ ਫੋਨ ਵੀ ਨਹੀਂ ਰੱਖਦਾ ਸੀ।