ਜਿਲ੍ਹਾ ਫਰੀਦਕੋਟ (ਪੰਜਾਬ) ਦੇ ਥਾਣਾ ਸਦਰ ਕੋਟਕਪੂਰਾ ਦੇ ਪਿੰਡ ਔਲਖ ਵਿਚ ਪ੍ਰੇ-ਮਿ-ਕਾ ਵੱਲੋਂ ਵਿਆਹ ਨਾ ਕਰਵਾਉਣ ਉਤੇ ਇਕ ਨੌਜਵਾਨ ਨੇ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ ਅਤੇ ਇਸ ਮਾਮਲੇ ਵਿੱਚ ਉਸ ਦੀ ਮਾਂ ਦੀ ਸ਼ਿਕਾਇਤ ਉਤੇ ਪੁਲਿਸ ਨੇ ਪਿੰਡ ਦੀ ਹੀ ਰਹਿਣ ਵਾਲੀ ਇਕ ਤਲਾਕ-ਸ਼ੁਦਾ ਲੜਕੀ ਦੇ ਖ਼ਿਲਾਫ਼ ਖੁ-ਦ-ਕੁ-ਸ਼ੀ ਲਈ ਉਕ-ਸਾਉਣ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਦੇਹ ਬੁੱਧਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਪੋਸਟ ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਸ ਮਾਮਲੇ ਵਿਚ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਔਲਖ ਦੀ ਰਹਿਣ ਵਾਲੀ ਕੁਲਦੀਪ ਕੌਰ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਦਿਉਰ ਦੇ ਲੜਕੇ ਨੂੰ ਗੋਦ ਲਿਆ ਹੋਇਆ ਸੀ। ਬਲਜਿੰਦਰ ਸਿੰਘ ਦੀ ਪਿੰਡ ਦੀ ਹੀ ਇਕ ਲੜਕੀ ਨਾਲ ਗੱਲਬਾਤ ਸੀ, ਜਿਸ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਤਲਾਕ ਤੋਂ ਬਾਅਦ ਉਹ ਉਸ ਦੇ ਲੜਕੇ ਨਾਲ ਵਿਆਹ ਕਰਵਾਉਣ ਦੀ ਗੱਲ ਕਰਦੀ ਰਹਿੰਦੀ ਸੀ ।
ਕੁਝ ਦਿਨ ਪਹਿਲਾਂ ਉਕਤ ਲੜਕੀ ਨੇ ਉਸ ਦੇ ਲੜਕੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦੇ ਕਾਰਨ ਉਸ ਦਾ ਲੜਕਾ ਮਾਨ-ਸਿਕ ਤੌਰ ਉਤੇ ਪ੍ਰੇ-ਸ਼ਾ-ਨ ਰਹਿਣ ਲੱਗ ਪਿਆ। ਇਸੇ ਪ੍ਰੇ-ਸ਼ਾ-ਨੀ ਦੇ ਕਾਰਨ ਉਸ ਨੇ ਫਾ-ਹਾ ਲਾ ਕੇ ਖੁ-ਦ-ਕੁ-ਸ਼ੀ ਕਰ ਲਈ ਹੈ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਏ. ਐਸ. ਆਈ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਉਤੇ ਲੜਕੀ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।