ਕੰਮ ਤੋਂ ਘਰ ਆ ਰਹੇ, ਦੋ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋਵਾਂ ਨੇ ਤਿਆਗੇ ਪ੍ਰਾਣ, ਇਕ ਸੀ ਦੋ ਭੈਣਾਂ ਦਾ ਇਕ-ਲੌਤਾ ਭਰਾ

Punjab

ਜਿਲ੍ਹਾ ਪਟਿਆਲਾ (ਪੰਜਾਬ) ਦੇ ਚੀਕਾ ਰੋਡ ਉਤੇ ਕੰਮ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਵਾਪਿਸ ਘਰ ਆ ਰਹੇ ਦੋ ਨੌਜਵਾਨਾਂ ਨੂੰ ਇੱਕ ਤੇਜ਼ ਸਪੀਡ ਕਾਰ ਨੇ ਟੱਕਰ ਮਾ-ਰ ਦਿੱਤੀ। ਇਸ ਦੁਖ-ਦਾਈ ਹਾਦਸੇ ਵਿਚ ਦੇਰ ਰਾਤ 27 ਨਵੰਬਰ ਨੂੰ ਪਿੰਡ ਚਰਾਸੋ ਦੇ ਸੰਜੂ ਉਮਰ 23 ਸਾਲ ਅਤੇ ਬਲਬੇੜਾ ਜਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਗੁਰਤੇਜ ਸਿੰਘ ਦੀ ਮੌ-ਤ ਹੋ ਗਈ।

ਗੁਰਤੇਜ ਸਿੰਘ ਦੀ ਤਸਵੀਰ

ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਲਬੇੜਾ ਪੁਲਿਸ ਚੌਕੀ ਦੀ ਟੀਮ ਮੌਕੇ ਉਤੇ ਪਹੁੰਚ ਗਈ, ਜਿਨ੍ਹਾਂ ਨੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਉਨ੍ਹਾਂ ਦਾ ਪੋਸਟ ਮਾਰਟਮ ਕਰਵਾਇਆ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਸੰਜੂ ਦੇ ਪਿਤਾ ਸਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਅਣ-ਪਛਾਤੇ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਾਰ ਡਰਾਈਵਰ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੰਜੂ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਦੇਰ ਰਾਤ ਜਦੋਂ ਉਹ ਆਪਣਾ ਕੰਮ ਖਤਮ ਕਰਕੇ ਵਾਪਸ ਪਿੰਡ ਜਾ ਰਿਹਾ ਸੀ ਤਾਂ ਕਿਸੇ ਜਾਣ-ਪਛਾਣ ਵਾਲੇ ਨੇ ਗੁਰਤੇਜ ਸਿੰਘ ਨਾਮ ਦੇ ਵਿਅਕਤੀ ਨੂੰ ਬਲਬੇੜਾ ਛੱਡਣ ਲਈ ਉਸ ਦੇ ਨਾਲ ਬਿਠਾ ਦਿੱਤਾ। ਜਦੋਂ ਦੋਵੇਂ ਮੋਟਰਸਾਈਕਲ ਉਤੇ ਸਵਾਰ ਹੋਕੇ ਰਾਧਾ ਸੁਆਮੀ ਡੇਰੇ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾ-ਰ ਦਿੱਤੀ।

ਇਸ ਹਾਦਸੇ ਤੋਂ ਬਾਅਦ ਕਾਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਸਥਾਨਕ ਲੋਕਾਂ ਨੇ ਉਨ੍ਹਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਦੇ ਕੀਤਾ ਅਤੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕ ਸੰਜੂ ਨਾਮ ਦਾ ਨੌਜਵਾਨ ਦੋ ਭੈਣਾਂ ਦਾ ਇਕ-ਲੌਤਾ ਭਰਾ ਸੀ, ਜਿਸ ਦੇ ਵਿਆਹ ਲਈ ਪਰਿਵਾਰ ਤਿਆਰੀਆਂ ਕਰ ਰਿਹਾ ਸੀ।

ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ, ਕਾਰ ਡਰਾਈਵਰ

ਇਸ ਮੌਕੇ ਚੌਂਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ ਨੇ ਦੱਸਿਆ ਕਿ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਦੋਸ਼ੀ ਕਾਰ ਡਰਾਈਵਰ ਦੀ ਗ੍ਰਿਫਤਾਰੀ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ, ਪੁਲਿਸ ਵਲੋਂ ਛੇਤੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *