ਸ੍ਰੀ ਮੁਕਤਸਰ ਸਾਹਿਬ (ਪੰਜਾਬ) ਦੇ ਪਿੰਡ ਗੰਧੜ ਤੋਂ ਇਕ ਦੁ-ਖ-ਦ ਸਮਾਚਾਰ ਸਾਹਮਣੇ ਆਇਆ ਹੈ। ਇਥੋਂ ਅਮਰੀਕਾ ਗਏ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਦੀਪ ਸਿੰਘ ਉਮਰ 29 ਸਾਲ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਦੀਪ ਸਿੰਘ 2 ਸਾਲ ਪਹਿਲਾਂ ਹੀ ਅਮਰੀਕਾ ਵਿਚ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਥੇ ਟਰੱਕ ਡਰਾਈਵਰ ਦੇ ਵਜੋਂ ਕੰਮ ਕਰਦਾ ਸੀ ਅਤੇ ਕੋਰੇ (ਧੁੰਦ) ਦੇ ਕਾਰਨ ਇਹ ਹਾਦਸਾ ਵਾਪਰ ਗਿਆ। ਮਨਦੀਪ ਸਿੰਘ 2015 ਵਿੱਚ ਚਿੱਲੀ ਗਿਆ ਸੀ ਅਤੇ ਫਿਰ 2021 ਵਿੱਚ ਅਮਰੀਕਾ ਚਲਿਆ ਗਿਆ ਸੀ। ਉਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦੇ ਕਿਸਾਨ ਆਗੂ ਪਰਗਟ ਸਿੰਘ ਸਰਾਂ ਦੇ ਪੁੱਤਰ ਮਨਦੀਪ ਸਿੰਘ ਮਨੀ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌ-ਤ ਹੋ ਜਾਣ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮ੍ਰਿਤਕ ਨੌਜਵਾਨ ਦੀ ਦੇਹ ਨੂੰ ਭਾਰਤ (ਪੰਜਾਬ) ਲਿਆਉਣ ਦੀ ਅਪੀਲ ਕੀਤੀ ਹੈ। ਪਰਿਵਾਰ ਦੇ ਦੱਸਣ ਅਨੁਸਾਰ ਮਨਦੀਪ ਸਿੰਘ ਅਮਰੀਕੀ ਦੇ ਸ਼ਹਿਰ ਕੈਲੀਫੋਰਨੀਆ ਵਿੱਚ ਰਹਿੰਦਾ ਸੀ ਅਤੇ ਵੱਡਾ ਟਰਾਲਾ ਚਲਾਉਂਦਾ ਸੀ। ਪਰਿਵਾਰ ਨੇ ਦੱਸਿਆ ਕਿ ਇਹ ਹਾਦਸਾ 26 ਨਵੰਬਰ ਨੂੰ ਵਾਪਰਿਆ ਜਦੋਂ ਮਨਦੀਪ ਸਿੰਘ ਟਰਾਲਾ ਚਲਾ ਰਿਹਾ ਸੀ ਤਾਂ ਦੂਜੇ ਟਰਾਲੇ ਨੇ ਉਸ ਨੂੰ ਟੱਕਰ ਮਾ-ਰ ਦਿੱਤੀ। ਇਸ ਹਾਦਸੇ ਵਿਚ ਉਸ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਕਰੀਬ 7 ਸਾਲ ਪਹਿਲਾਂ ਚਿੱਲੀ ਗਿਆ ਸੀ ਅਤੇ ਉਥੋਂ ਅਮਰੀਕਾ ਚਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਇੱਕ ਵਾਰ 2018 ਵਿੱਚ ਕੁਝ ਦਿਨਾਂ ਲਈ ਪੰਜਾਬ ਆਇਆ ਸੀ। ਮਨਦੀਪ ਸਿੰਘ ਮਨੀ ਅਜੇ ਵਿਆਹ ਨਹੀਂ ਸੀ। ਮ੍ਰਿਤਕ ਮਨਦੀਪ ਸਿੰਘ ਦਾ ਪਰਿਵਾਰ ਇੱਕ ਮਿਹਨਤੀ ਕਿਸਾਨ ਪਰਿਵਾਰ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਜੁੜਿਆ ਹੋਇਆ ਹੈ।