ਪੰਜਾਬ ਦੇ ਜਿਲ੍ਹਾ ਕਪੂਰਥਲਾ ਦੇ ਪਿੰਡ ਦਿਆਲਪੁਰ ਵਿੱਚ ਵੀਰਵਾਰ ਦੇਰ ਰਾਤ ਨੂੰ ਕੁਝ ਅਣ-ਪਛਾਤੇ ਲੋਕਾਂ ਨੇ ਇੱਕ ਸੇਵਾਮੁਕਤ ਬੈਂਕ ਕਰਮਚਾਰੀ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦਾ ਕ-ਤ-ਲ ਕਰ ਦਿੱਤਾ ਹੈ। ਇਸ ਘ-ਟ-ਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐਸ. ਪੀ. ਭੁਲੱਥ ਅਤੇ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਵਾਇਆ ਹੈ।
ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਡੀ. ਐਸ. ਪੀ. ਭਾਰਤ ਭੂਸ਼ਣ ਸੈਣੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਤੇ ਮੌਕੇ ਤੋਂ ਜਾਪਦਾ ਹੈ ਕਿ ਮ੍ਰਿਤਕ ਦਾ ਕ-ਤ-ਲ ਅਣ-ਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ ਜੋ ਕਿ ਚੋਰੀ ਦੀ ਨੀਅਤ ਨਾਲ ਮ੍ਰਿਤਕ ਦੇ ਘਰ ਦਾਖਲ ਹੋਏ ਸਨ, ਫਿਲਹਾਲ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਬਲਵੰਤ ਸਿੰਘ ਦੇ ਰੂਪ ਵਜੋਂ ਹੋਈ ਹੈ। ਪੁਲਿਸ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਬਲਵੰਤ ਸਿੰਘ ਕਰੀਬ 76 ਸਾਲਾਂ ਤੋਂ ਪਿੰਡ ਦਿਆਲਪੁਰ ਵਿਖੇ ਇਕੱਲਾ ਰਹਿੰਦਾ ਸੀ, ਉਸ ਦੀ ਪਤਨੀ ਦੀ ਮੌ-ਤ ਹੋ ਗਈ ਸੀ ਅਤੇ ਉਹ ਕੁਝ ਸਾਲ ਪਹਿਲਾਂ ਸਹਿਕਾਰੀ ਬੈਂਕ ਤੋਂ ਸੇਵਾਮੁਕਤ ਹੋਇਆ ਸੀ। ਉਸ ਦੇ ਦੋ ਜੁਆਕ ਹਨ ਜੋ ਵਿਦੇਸ਼ ਵਿਚ ਰਹਿੰਦੇ ਸਨ।
ਵੀਰਵਾਰ ਨੂੰ ਦੇਰ ਰਾਤ ਕੁਝ ਅਣ-ਪਛਾਤੇ ਵਿਅਕਤੀਆਂ ਉਸ ਦੇ ਘਰ ਵਿਚ ਆਏ ਅਤੇ ਉਸ ਦਾ ਕ-ਤ-ਲ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਮੌਕੇ ਉਤੇ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਣ-ਪਛਾਤੇ ਦੋਸ਼ੀ ਚੋਰੀ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਸਨ। ਫਿਲਹਾਲ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।