ਹਰਿਆਣੇ ਦੇ ਝੱਜਰ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਨੂੰ ਇੱਕ ਪ੍ਰਾਈਵੇਟ ਹਸਪਤਾਲ ਆਸ਼ਾ ਕਿਰਨ ਵਿਚ ਜਣੇਪੇ ਦੌਰਾਨ ਇੱਕ ਗਰ-ਭਵਤੀ ਔਰਤ ਦੀ ਮੌ-ਤ ਹੋ ਗਈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਉਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਸੜਕ ਜਾਮ ਕਰ ਦਿੱਤੀ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਬੇਰੀ ਦੇ ਐਸ. ਡੀ. ਐਮ. ਰਵਿੰਦਰ ਕੁਮਾਰ, ਡੀ. ਐਸ. ਪੀ. ਸ਼ਮਸ਼ੇਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ। ਉਨ੍ਹਾਂ ਵਲੋਂ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਅਤੇ ਜਾਮ ਨੂੰ ਖੁਲਵਾਇਆ ਗਿਆ।
ਮ੍ਰਿਤਕ ਮਹਿਲਾ ਦੀ ਪਹਿਚਾਣ ਪਿੰਕੀ ਉਮਰ 35 ਸਾਲ ਵਾਸੀ ਛਾਉਣੀ ਮੁਹੱਲਾ ਦੇ ਰੂਪ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਿੰਕੀ ਨੂੰ 30 ਨਵੰਬਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਡਿਲੀਵਰੀ ਸ਼ੁੱਕਰਵਾਰ ਸ਼ਾਮ ਨੂੰ ਹੋਣੀ ਸੀ। ਇਸ ਦੌਰਾਨ ਔਰਤ ਦੀ ਮੌ-ਤ ਹੋ ਗਈ। ਔਰਤ ਦਾ ਜੁਆਕ ਸੁਰੱਖਿਅਤ ਹੈ। ਉਸ ਨੂੰ ਰੋਹਤਕ ਵਿਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰ ਨੇ ਡਾਕਟਰਾਂ ਅਤੇ ਸਟਾਫ਼ ਉਤੇ ਲਾਪ੍ਰਵਾਹੀ ਦੇ ਦੋਸ਼ ਲਾਏ ਹਨ।
ਸਿਹਤ ਵਿਭਾਗ ਦੀ ਟੀਮ ਕਰੇਗੀ ਜਾਂਚ
ਪਰਿਵਾਰ ਵਲੋਂ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ। ਇਸ ਦੀ ਰਿਪੋਰਟ ਤਿਆਰ ਕਰਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਹੈ। ਸਿਹਤ ਵਿਭਾਗ ਦੀ ਟੀਮ ਇਸ ਮਾਮਲੇ ਦੀ ਜਾਂਚ ਕਰੇਗੀ। ਜਾਂਂਚ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਕਾਰਵਾਈ ਕਰੇਗੀ। ਫਿਲਹਾਲ ਰੋਹਤਕ ਪੀ. ਜੀ. ਆਈ. ਦੇ ਡਾਕਟਰਾਂ ਦਾ ਬੋਰਡ ਔਰਤ ਦਾ ਪੋਸਟ ਮਾਰਟਮ ਕਰੇਗਾ। ਪੋਸਟ ਮਾਰਟਮ ਦੌਰਾਨ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ।