ਘਰੋਂ ਵਿਆਹ ਦੇ ਪ੍ਰੋਗਰਾਮ ਉਤੇ ਗਏ, ਆਪ ਆਗੂ ਦੀ, ਦੇਰ ਰਾਤ ਨੂੰ ਕਾਰ ਵਿਚੋਂ ਮਿਲੀ ਦੇਹ, ਪਰਿਵਾਰ ਸਦਮੇ ਵਿਚ

Punjab

ਪੰਜਾਬ ਵਿਚ ਜਿਲ੍ਹਾ ਜਲੰਧਰ ਦੇ ਨਕੋਦਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੱਕ ਸਰਗਰਮ ਆਗੂ ਦੀ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸ਼ੱ-ਕੀ ਹਾਲ ਵਿੱਚ ਮੌ-ਤ ਹੋ ਗਈ। ਮ੍ਰਿਤਕ ਆਗੂ ਦੀ ਪਹਿਚਾਣ ਸੁਖਬੀਰ ਸਿੰਘ ਉਮਰ 28 ਸਾਲ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਜ਼ਿਲ੍ਹਾ ਨਕੋਦਰ ਸਦਰ ਥਾਣਾ ਜਲੰਧਰ ਦੇ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੀ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬੀਤੇ ਕੱਲ੍ਹ ਪਿੰਡ ਡੱਲਾ, ਸੁਲਤਾਨਪੁਰ ਲੋਧੀ, ਕਪੂਰਥਲਾ ਵਿਖੇ ਕਿਸੇ ਜਾਣਕਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਘਰੋਂ ਗਿਆ ਸੀ। ਪਰ ਸੁਖਬੀਰ ਸਿੰਘ ਦੀ ਦੇਹ ਕਪੂਰਥਲਾ ਦੇ ਭੁਲੱਥ ਨੇੜੇ ਉਨ੍ਹਾਂ ਦੀ ਕਾਰ ਵਿੱਚੋਂ ਮਿਲੀ ਹੈ। ਇਸ ਘ-ਟ-ਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਿਸ ਜਾਂਚ ਲਈ ਮੌਕੇ ਉਤੇ ਪਹੁੰਚ ਗਈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਰਾਤ ਨੂੰ 11.30 ਵਜੇ ਰਾਹਗੀਰਾਂ ਨੇ ਦੇਖੀ ਦੇਹ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਭੁਲਥਾ ਥਾਣੇ ਦੇ ਐਸ. ਐਚ. ਓ. ਸਰਜਿੰਦਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11.30 ਵਜੇ ਕਿਸੇ ਰਾਹਗੀਰ ਨੇ ਦੇਖਿਆ ਕਿ ਉਕਤ ਵਿਅਕਤੀ ਦੀ ਕਾਰ ਸੜਕ ਤੋਂ ਹੇਠਾਂ ਉਤਰੀ ਹੋਈ ਸੀ। ਨੇੜੇ ਜਾ ਕੇ ਦੇਖਿਆ ਕਿ ਕਾਰ ਖੇਤਾਂ ਵੱਲ ਜਾਂਦੀ ਕੱਚੀ ਸੜਕ ਉਤੇ ਖੜ੍ਹੀ ਸੀ ਅਤੇ ਕਾਰ ਵਿਚ ਇਕ ਬੇ-ਹੋ-ਸ਼ ਵਿਅਕਤੀ ਬੈਠਾ ਸੀ। ਜਿਸ ਤੋਂ ਬਾਅਦ ਰਾਹਗੀਰਾਂ ਵੱਲੋਂ ਸੁਖਬੀਰ ਸਿੰਘ ਦੇ ਫੋਨ ਦੀ ਜਾਂਚ ਕੀਤੀ ਗਈ ਅਤੇ ਉਸ ਦੇ ਘਰ ਫੋਨ ਕੀਤਾ ਗਿਆ।

ਹਸਪਤਾਲ ਪ੍ਰਸ਼ਾਸਨ ਨੇ ਕੀਤਾ ਪੁਲਿਸ ਨੂੰ ਸੂਚਿਤ

ਭੁਲਥਾ ਥਾਣੇ ਦੇ ਐਸ. ਐਚ. ਓ. ਸਰਜਿੰਦਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਨੇ ਸੁਖਬੀਰ ਸਿੰਘ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਸਪਤਾਲ ਪ੍ਰਸ਼ਾਸਨ ਵਲੋਂ ਤੁਰੰਤ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਕਿਉਂਕਿ ਡਾਕਟਰਾਂ ਨੂੰ ਵੀ ਅਜੇ ਤੱਕ ਆਗੂ ਦੀ ਮੌ-ਤ ਦਾ ਕਾਰਨ ਨਹੀਂ ਪਤਾ ਲੱਗਿਆ।

ਐਸ. ਐਚ. ਓ. ਸਰਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੇ ਸਰੀਰ ਉਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਸੀ। ਮੌ-ਤ ਦੇ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਵਿੱਚ ਆਵੇਗਾ। ਫਿਲਹਾਲ ਪੁਲਿਸ ਵਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਸੀ. ਆਰ. ਪੀ. ਸੀ. 174 ਤਹਿਤ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *