ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਸਮਰਾਲਾ ਵਿੱਚ ਬੀਤੀ ਰਾਤ ਪਿੰਡ ਢਿਲਵਾਂ ਨੇੜੇ ਇੱਕ ਦਰ-ਦ-ਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 8 ਭੈਣਾਂ ਦੇ ਇਕ-ਲੌਤੇ ਭਰਾ ਦੀ ਮੌ-ਤ ਹੋ ਗਈ। ਮ੍ਰਿਤਕ ਆਪਣੇ ਮੋਟਰਸਾਈਕਲ ਉਤੇ ਕੰਮ ਤੋਂ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਉਹ ਸੜਕ ਦੇ ਵਿਚਕਾਰ ਖੜ੍ਹੇ ਇਕ ਟਰੱਕ ਨਾਲ ਟ-ਕ-ਰਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਬੀਰ ਸਿੰਘ ਉਮਰ 34 ਸਾਲ ਵਾਸੀ ਪਿੰਡ ਬੌਂਦਲ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਬੀਰ ਸਿੰਘ ਰਾਜ ਮਿਸਤਰੀ ਦਾ ਕੰਮਕਾਜ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਉਹ ਇਮਾਰਤ ਦਾ ਲੈਂਟਰ ਪਾ ਕੇ ਵਾਪਸ ਆ ਰਿਹਾ ਸੀ। ਢਿਲਵਾਂ ਨੇੜੇ ਉਸ ਦਾ ਮੋਟਰਸਾਈਕਲ ਟਰੱਕ ਨਾਲ ਟ-ਕ-ਰਾ ਗਿਆ। ਜਿਸ ਕਾਰਨ ਜਸਬੀਰ ਦੀ ਮੌ-ਤ ਹੋ ਗਈ। ਜਸਬੀਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਆਪਣੀ ਇਕ ਸਾਲ ਦੀ ਧੀ ਅਤੇ ਪਤਨੀ ਨੂੰ ਛੱਡ ਗਿਆ।
ਸੜਕ ਦੇ ਵਿਚਕਾਰ ਖੜ੍ਹਾ ਸੀ ਟਰੱਕ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਮੋਟਰਸਾਈਕਲ ਉਤੇ ਘਰ ਆ ਰਿਹਾ ਸੀ। ਇੱਕ ਟਰੱਕ ਸੜਕ ਦੇ ਵਿਚਕਾਰ ਖੜ੍ਹਾ ਸੀ। ਜਿਸ ਨਾਲ ਮੋਟਰਸਾਈਕਲ ਦੀ ਟੱ-ਕ-ਰ ਹੋ ਗਈ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਪੁਲਿਸ ਨੇ ਮਾਮਲਾ ਕੀਤਾ ਦਰਜ
ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸਮਰਾਲਾ ਦੀ ਪੁਲਿਸ ਨੇ ਟਰੱਕ ਨੂੰ ਆਪਣੇ ਕਬਜੇ ਵਿੱਚ ਲੈ ਕੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।