ਪੁਲਿਸ ਦੇ ASI ਨਾਲ, ਦੂਜੇ ਦਾ ਬਚਾਅ ਕਰਨ ਦੀ ਕੋਸ਼ਿਸ਼ ਵਿਚ, ਵਾਪਰਿਆ ਦੁ-ਖ-ਦ ਹਾਦਸਾ, ਇਲਾਜ ਦੌਰਾਨ ਤਿਆਗੇ ਪ੍ਰਾਣ

Punjab

ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਭੁੰਬਲੀ ਦੇ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਟੱ-ਕ-ਰ ਹੋ ਗਈ। ਇਸ ਦੁਖ-ਦਾਈ ਹਾਦਸੇ ਦੌਰਾਨ ਕਾਰ ਵਿਚ ਜਾ ਰਹੇ ਏ. ਐੱਸ. ਆਈ. ਦੀ ਮੌ-ਤ ਹੋ ਗਈ ਹੈ। ਇਸ ਮਾਮਲੇ ਸਬੰਧੀ ਥਾਣਾ ਤਿੱਬੜ ਦੀ ਪੁਲਿਸ ਨੇ ਮੋਟਰਸਾਈਕਲ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਲਕਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਲਾਧੂਪੁਰ ਨੇ ਦੱਸਿਆ ਕਿ ਉਸ ਦਾ ਭਰਾ ਏ. ਐਸ. ਆਈ. ਜਗਦੀਸ਼ ਸਿੰਘ ਬਿਧੀਪੁਰ ਹਾਈਟੈਕ ਨਾਕਾ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਡਿਊਟੀ ਕਰਦਾ ਸੀ। ਉਸ ਦਾ ਭਰਾ ਆਪਣੀ ਆਲਟੋ ਕਾਰ ਨੰਬਰ (ਪੀ.ਬੀ. 06-ਡਬਲਯੂ-7325) ਵਿੱਚ ਡਿਊਟੀ ਦੇ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਭੁੰਬਲੀ ਦੇ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਗਿਆ ਤਾਂ ਸਾਹਮਣੇ ਤੋਂ ਇੱਕ ਮੋਟਰਸਾਈਕਲ ਨੰਬਰ (ਪੀ.ਬੀ. 02-ਬੀ 6371) ਆ ਗਿਆ, ਜਿਸ ਨੂੰ ਜਗਦੀਪ ਸਿੰਘ ਵਾਸੀ ਦੜਵਾਂ ਚਲਾ ਰਿਹਾ ਸੀ।

ਸ਼ਿਕਾਇਤ ਕਰਨ ਵਾਲੇ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀ ਨੇ ਆਪਣੇ ਮੋਟਰਸਾਈਕਲ ਨੂੰ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਗਲਤ ਪਾਸੇ ਤੋਂ ਲਿਆ ਕੇ ਜਗਦੀਸ਼ ਸਿੰਘ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਜਗਦੀਸ਼ ਸਿੰਘ ਦੀ ਕਾਰ ਦਰੱਖਤ ਨਾਲ ਜਾ ਕੇ ਟਕਰਾ ਗਈ। ਇਸ ਦੌਰਾਨ ਏ.ਐਸ.ਆਈ ਜਗਦੀਸ਼ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਦੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਲਿਜਾ ਰਹੇ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌ-ਤ ਹੋ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਮੋਟਰਸਾਈਕਲ ਡਰਾਈਵਰ ਜਗਦੀਪ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *