ਪੰਜਾਬ ਵਿਚ ਫਾਜ਼ਿਲਕਾ ਦੇ ਪਿੰਡ ਥੇਹ ਕਲੰਦਰ ਵਿਚ ਇਕ ਵਿਆਹੁਤਾ ਮਹਿਲਾ ਦੀ ਮੌ-ਤ ਹੋ ਗਈ। ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਆਪਣੀ ਧੀ ਦੇ ਕ-ਤ-ਲ ਦਾ ਖ-ਦ-ਸ਼ਾ ਪ੍ਰਗਟ ਕੀਤਾ ਹੈ। ਪੁਲਿਸ ਵਲੋਂ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਫਾਜ਼ਿਲਕਾ ਵਿਚ ਪੋਸਟ ਮਾਰਟਮ ਕਰਵਾਇਆ ਗਿਆ ਹੈ। ਦੂਜੇ ਪਾਸੇ ਲੜਕੀ ਦੇ ਸਹੁਰੇ ਪਰਿਵਾਰ ਨੇ ਆਪਣੀ ਨੂੰਹ ਦੀ ਮੌ-ਤ ਨੂੰ ਕੁਦਰਤੀ ਮੌ-ਤ ਹੋਣਾ ਦੱਸਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕਾ ਦੇ ਪਿਤਾ ਮੰਗਲ ਸਿੰਘ ਵਾਸੀ ਪਿੰਡ ਜੋਆਏ ਸਿੰਘ ਵਾਲਾ, ਗੁਰੂਹਰਸਹਾਏ ਜੋ ਕਿ ਵਿਆਹੁਤਾ ਸੀਮਾ ਰਾਣੀ ਉਮਰ 25 ਸਾਲ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚੇ ਸਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਧੀ ਦਾ ਆਪਣੇ ਪਤੀ ਨਾਲ ਝ-ਗ-ੜਾ ਚੱਲ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਪਤੀ ਕਿਸੇ ਹੋਰ ਔਰਤ ਨਾਲ ਫ-ਰਾ-ਰ ਹੋ ਗਿਆ ਸੀ। ਇਸੇ ਝ-ਗ-ੜੇ ਕਾਰਨ ਉਹ ਪਿਛਲੇ 2 ਸਾਲਾਂ ਤੋਂ ਆਪਣੇ ਪੇਕਿਆਂ ਦੇ ਘਰ ਰਹਿ ਰਹੀ ਸੀ।
ਇੱਕ ਦਿਨ ਪਹਿਲਾਂ ਹੀ ਗਈ ਸੀ ਆਪਣੇ ਸਹੁਰੇ ਪਰਿਵਾਰ ਕੋਲ
ਉਨ੍ਹਾਂ ਦੱਸਿਆ ਕਿ ਉਹ ਇੱਕ ਦਿਨ ਪਹਿਲਾਂ ਹੀ ਆਪਣੇ ਸਹੁਰੇ ਪਰਿਵਾਰ ਕੋਲ ਆਈ ਸੀ ਪਰ ਬੀਤੀ ਰਾਤ ਲੜਕੀ ਦੀ ਮੌ-ਤ ਹੋ ਗਈ। ਫਿਲਹਾਲ ਉਨ੍ਹਾਂ ਨੂੰ ਸ਼ੱ-ਕ ਹੈ ਕਿ ਉਨ੍ਹਾਂ ਦੀ ਧੀ ਦਾ ਕ-ਤ-ਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਵਲੋਂ ਇਸ ਮਾਮਲੇ ਸਬੰਧੀ ਪੁਲਿਸ ਪ੍ਰਸ਼ਾਸਨ ਕੋਲ ਪਹੁੰਚ ਕੀਤੀ ਗਈ ਹੈ।
ਦੂਜੇ ਪਾਸੇ ਇਸ ਮਾਮਲੇ ਉਤੇ ਲੜਕੀ ਦੇ ਸਹੁਰੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਲੜਕੀ ਦੀ ਇੱਕ ਮਹੀਨਾ ਪਹਿਲਾਂ ਡਿਲੀ-ਵਰੀ ਹੋਈ ਸੀ। ਜਿਸ ਤੋਂ ਬਾਅਦ ਉਸ ਨੇ ਇਕ ਛੋ-ਟੀ ਧੀ ਨੂੰ ਜਨਮ ਦਿੱਤਾ ਸੀ। ਬੀਤੀ ਰਾਤ ਉਸ ਦੀ ਤਬੀਅਤ ਅਚਾ-ਨਕ ਵਿਗੜ ਗਈ ਅਤੇ ਜਦੋਂ ਉਹ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਐਸ. ਆਈ. ਜੁਗਰਾਜ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੀ ਦੇ ਕ-ਤ-ਲ ਦਾ ਸ਼ੱ-ਕ ਜਤਾਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਮਾਰਟਮ ਦੀ ਰਿਪੋਰਟ ਅਨੁਸਾਰ ਜੋ ਵੀ ਤੱਥ ਸਾਹਮਣੇ ਆਏ, ਉਨ੍ਹਾਂ ਅਨੁਸਾਰ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।