ਜਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਦਸੂਹਾ ਵਿਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਉਤੇ ਇਕ ਤੇਜ਼ ਸਪੀਡ ਇਨੋਵਾ ਗੱਡੀ ਨੇ ਐਕਟਿਵਾ ਸਕੂਟਰੀ ਨੂੰ ਟੱ-ਕ-ਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਕਟਿਵਾ ਉਤੇ ਸਵਾਰ ਦੋ ਵਿਅਕਤੀਆਂ ਦੀ ਮੌ–ਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਵਿਅਕਤੀ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਇਹ ਦੋਵੇਂ ਐਕਟਿਵਾ ਉਤੇ ਸਵਾਰ ਹੋਕੇ ਅੰਮ੍ਰਿਤਸਰ ਲਈ ਜਾ ਰਹੇ ਸਨ। ਮ੍ਰਿਤਕ ਐਕਟਿਵਾ ਸਵਾਰਾਂ ਦੀ ਪਹਿਚਾਣ ਪਰਮਜੀਤ ਸਿੰਘ ਪੁੱਤਰ ਗੁਰਦੀਪ ਵਾਸੀ ਭੀਨੀ, ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਦੇ ਰੂਪ ਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਇਨੋਵਾ ਗੱਡੀ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਦਸੂਹਾ ਪੁਲਿਸ ਵਲੋਂ ਇਨੋਵਾ ਕਾਰ ਦੇ ਡਰਾਈਵਰ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝਿੰਗੜਾ ਦਸੂਹਾ ਖ਼ਿਲਾਫ਼ ਧਾਰਾ 304ਏ, 279 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਹਾਈਵੇਅ ਉਤੇ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਘਟਨਾ ਵਾਲੀ ਥਾਂ ਉਤੇ ਪਹੁੰਚ ਕੇ ਦੇਖਿਆ ਤਾਂ ਪਰਮਜੀਤ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਸੀ। ਜਦੋਂ ਕਿ ਪ੍ਰੇਮ ਸਿੰਘ ਦੀ ਜ਼ਖਮੀ ਹਾਲ ਵਿਚ ਦਸੂਹਾ ਲਿਜਾਂਦੇ ਸਮੇਂ ਰਸਤੇ ਵਿਚ ਹੀ ਮੌ-ਤ ਹੋ ਗਈ। ਜਾਂਚ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਐਕਟਿਵਾ ਸਵਾਰ ਪਰਮਜੀਤ ਸਿੰਘ, ਪ੍ਰੇਮ ਸਿੰਘ ਦਸੂਹਾ ਤੋਂ ਕਰੀਬ 4 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ ਉਤੇ ਤੇਲ ਪਵਾ ਕੇ ਹਾਈਵੇ ਉਤੇ ਚੜ੍ਹੇ ਹੀ ਸੀ ਕਿ ਇਨੋਵਾ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾ-ਰ ਦਿੱਤੀ।