ਪੰਜਾਬ ਵਿਚ ਗੁਰਦਾਸਪੁਰ ਤੋਂ ਸ਼੍ਰੀ ਹਰਗੋਬਿੰਦਪੁਰ ਮੁੱਖ ਮਾਰਗ ਉਪਰ ਪਿੰਡ ਬੱਬੇਹਾਲੀ ਦੇ ਨੇੜੇ ਦੇਰ ਰਾਤ ਨੂੰ ਦੋ ਕਾਰਾਂ ਵਿਚਕਾਰ ਟੱਕਰ ਹੋ ਗਈ। ਜਿਸ ਦੌਰਾਨ ਇਕ ਕਾਰ ਵਿਚ ਸਵਾਰ ਪਤੀ-ਪਤਨੀ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਾਰ ਇਕ ਹੋਰ ਕਾਰ ਨਾਲ ਟ-ਕ-ਰਾ ਗਈ। ਪੁਲਿਸ ਨੇ ਦੋਵੇਂ ਕਾਰਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੇਹਾਂ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਾਹਨੂੰਵਾਨ ਵਾਸੀ ਜੋੜਾ ਆਪਣੀ ਬਰੇਜ਼ਾ ਕਾਰ ਵਿਚ ਵਿਆਹ ਦੇਖ ਕੇ ਪਠਾਨਕੋਟ ਤੋਂ ਵਾਪਸ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਬੱਬੇਹਾਲੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਬੇਕਾਬੂ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਉਨ੍ਹਾਂ ਦੀ ਕਾਰ ਇਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਸਾਹਮਣੇ ਤੋਂ ਆ ਰਹੀ ਇਨੋਵਾ ਕਾਰ ਨਾਲ ਟ-ਕ-ਰਾ ਗਈ।
ਬੜੀ ਮੁਸ਼ਕਲ ਨਾਲ ਦੇਹਾਂ ਨੂੰ ਕੱਢਿਆ ਗਿਆ ਬਾਹਰ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਹਾਦਸਾ-ਗ੍ਰਸਤ ਹੋ ਗਈਆਂ। ਬ੍ਰੇਜ਼ਾ ਕਾਰ ਵਿਚ ਸਵਾਰ ਪਤੀ ਅਤੇ ਪਤਨੀ ਦੋਵਾਂ ਦੀਆਂ ਦੇਹਾਂ ਨੂੰ ਉੱਥੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਦੇ ਨਾਲ ਕਾਰ ਵਿਚੋਂ ਬਾਹਰ ਕੱਢਿਆ। ਪਰ ਉਦੋਂ ਤੱਕ ਦੋਵਾਂ ਦੀ ਮੌ-ਤ ਹੋ ਚੁੱਕੀ ਸੀ।
ਇਨ੍ਹਾਂ ਦੋਵਾਂ ਮ੍ਰਿਤਕਾਂ ਦੀ ਪਹਿਚਾਣ ਕੈਪਟਨ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਰਣਜੀਤ ਕੌਰ ਪਤਨੀ ਕੈਪਟਨ ਜਰਨੈਲ ਸਿੰਘ ਦੇ ਰੂਪ ਵਜੋਂ ਹੋਈ ਹੈ, ਜਦੋਂ ਕਿ ਇਨੋਵਾ ਕਾਰ ਵਿੱਚ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਪੁਲਿਸ ਨੇ ਕਾਰਾਂ ਨੂੰ ਕਬਜ਼ੇ ਵਿਚ ਲਿਆ
ਸੂਚਨਾ ਮਿਲੀ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦੋਵੇਂ ਕਾਰਾਂ ਨੂੰ ਕਬਜ਼ੇ ਵਿਚ ਲੈ ਕੇ ਦੇਹਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਸੇਵਾਮੁਕਤ ਥਾਣੇਦਾਰ ਜਬਰਜੀਤ ਸਿੰਘ ਦੇ ਭਰਾ ਅਤੇ ਭਾਬੀ ਸਨ।