ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਚ ਅੰਮ੍ਰਿਤਸਰ ਤੋਂ ਜੰਮੂ ਨੈਸ਼ਨਲ ਹਾਈਵੇਅ ਉਤੇ ਪੈਂਦੇ ਪਿੰਡ ਘੁੰਮਣ ਖੁਰਦ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਇਕ ਕਾਰ ਨੇ ਟੱ-ਕ-ਰ ਮਾ-ਰ ਦਿੱਤੀ। ਮ੍ਰਿਤਕ ਦੀ ਪਹਿਚਾਣ ਕੰਵਲਜੀਤ ਸਿੰਘ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ਉਤੇ ਪਹੁੰਚ ਕੇ ਆਪਣੇ ਨੌਜਵਾਨ ਪੁੱਤਰ ਦੀ ਦੇਹ ਨੂੰ ਅੰਮ੍ਰਿਤਸਰ ਤੋਂ ਜੰਮੂ ਨੈਸ਼ਨਲ ਹਾਈਵੇ ਉਤੇ ਰੱਖ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੰਵਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਾਕੀ ਦਾ ਖਿਡਾਰੀ ਸੀ। ਉਹ ਆਪਣੇ ਮੋਟਰਸਾਈਕਲ ਉਤੇ ਘਰ ਤੋਂ ਕਿਤੇ ਜਾ ਰਿਹਾ ਸੀ ਜਦੋਂ ਉਹ ਪਿੰਡ ਦੀ ਨਰਸਰੀ ਨੇੜੇ ਪਹੁੰਚਿਆ ਤਾਂ ਤੇਜ਼ ਸਪੀਡ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾ-ਰ ਦਿੱਤੀ। ਜਿਸ ਕਾਰਨ ਬੇਟਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਪਰ ਉਨ੍ਹਾਂ ਨੂੰ ਪਤਾ ਲੱਗਾ ਕਿ ਜਿਸ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾ-ਰੀ ਹੈ, ਉਸ ਡਰਾਈਵਰ ਵੱਲੋਂ ਹੀ ਜ਼ਖਮੀ ਪੁੱਤਰ ਨੂੰ ਇਲਾਜ ਲਈ ਨੌਸ਼ਹਿਰਾ ਮੱਝਾ ਸਿੰਘ ਹਸਪਤਾਲ ਪਹੁੰਚਾਇਆ ਗਿਆ ਸੀ।
ਇਲਾਜ ਦੌਰਾਨ ਤਿਆਗੇ ਪ੍ਰਾਣ
ਪਰ ਜਦੋਂ ਇਲਾਜ ਦੌਰਾਨ ਪੁੱਤਰ ਦੀ ਮੌ-ਤ ਹੋ ਗਈ ਤਾਂ ਉਕਤ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ। ਆਪਣੇ ਨੌਜਵਾਨ ਪੁੱਤਰ ਦੀ ਮੌ-ਤ ਤੋਂ ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਦੇਹ ਅੰਮ੍ਰਿਤਸਰ ਤੋਂ ਜੰਮੂ ਨੈਸ਼ਨਲ ਹਾਈਵੇਅ ਉਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੁੱਤਰ ਦੀ ਮੌ-ਤ ਲਈ ਜ਼ਿੰਮੇਵਾਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।
ਪੁਲਿਸ ਦੇ ਭਰੋਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਧਰਨਾ ਕੀਤਾ ਸਮਾਪਤ
ਇਸ ਧਰਨੇ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ। ਪੁਲਿਸ ਵੱਲੋਂ ਦਿੱਤੇ ਭਰੋਸੇ ਮਗਰੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਧਰਨੇ ਨੂੰ ਸਮਾਪਤ ਕਰ ਦਿੱਤਾ। ਡੀ. ਐਸ. ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚ ਗਏ ਸਨ। ਪੁਲਿਸ ਇਸ ਮਾਮਲੇ ਸਬੰਧੀ ਜਾਂਚ ਕਰ ਰਹੀ ਹੈ। ਕੁਝ ਲੋਕਾਂ ਨੇ ਕਾਰ ਦੀ ਫੋਟੋ ਅਤੇ ਨੰਬਰ ਨੋਟ ਕਰ ਲਿਆ ਹੈ। ਜਿਸ ਉਤੇ ਪੁਲਿਸ ਨੇ ਫੋਟੋਆਂ ਅਤੇ ਨੰਬਰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।