ਵਿਦੇਸ਼ ਵਿਚ ਪੰਜਾਬੀ ਨੌਜਵਾਨ ਨੇ ਸ਼ੱ-ਕੀ ਹਾਲ ਵਿਚ ਤਿਆਗੇ ਪ੍ਰਾਣ, ਮਾਪਿਆਂ ਦਾ ਸੀ ਇਕ-ਲੌਤਾ ਪੁੱਤਰ, ਘਰ ਵਿਚ ਮਾਤਮ

Punjab

ਵਿਦੇਸ਼ ਤੋਂ ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਇਕ ਹੋਰ ਦੁਖ-ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਆਪਣੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਵਿਦੇਸ਼ੀ ਧਰਤੀ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ 25 ਸਾਲ ਉਮਰ ਦੇ ਨੌਜਵਾਨ ਦਾ ਭੇ-ਦ ਭ-ਰੇ ਹਾਲ ਵਿਚ ਕ-ਤ-ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਉਮਰ ਸਿਰਫ਼ 25 ਸਾਲ ਦੱਸੀ ਜਾ ਰਹੀ ਹੈ, ਜੋ ਕਿ ਆਪਣੀ ਭੈਣ ਦਾ ਇਕ-ਲੌਤਾ ਭਰਾ ਸੀ।

ਨੌਜਵਾਨ ਪੁੱਤਰ ਦੀ ਮੌ-ਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਡਿੱ-ਗ ਪਿਆ। ਇਸ ਦੇ ਨਾਲ ਹੀ ਉਕਤ ਨੌਜਵਾਨ ਦੇ ਪਿੰਡ ਕੋਟਲੀ ਸਾਹਪੁਰ ਵਿਚ ਵੀ ਸੋਗ ਛਾ ਗਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਦੇ ਲੜਕੇ ਅਤੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਬਾਰ੍ਹਵੀਂ ਜਮਾਤ ਪਾਸ ਕਰਕੇ ਸਾਲ 2018 ਦੇ ਵਿੱਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉੱਥੇ ਇੱਕ ਕੰਪਨੀ ਵਿੱਚ ਬਤੌਰ ਸਕਿਉਰਿਟੀ ਗਾਰਡ ਵਜੋਂ ਕੰਮ ਕਰਦਾ ਸੀ।

ਬੀਤੇ ਦਿਨ ਉਸ ਦੇ ਇੱਕ ਦੋਸਤ ਵਲੋਂ ਫੋਨ ਉਤੇ ਸੂਚਨਾ ਮਿਲੀ ਸੀ ਕਿ ਰਮਨਦੀਪ ਸਿੰਘ ਦੀ ਸ਼ੱ-ਕੀ ਹਾਲ ਵਿਚ ਮੌ-ਤ ਹੋ ਗਈ ਹੈ ਅਤੇ ਪਤਾ ਲੱਗਾ ਹੈ ਕਿ ਉਸ ਦਾ ਕਿਸੇ ਨੇ ਕ-ਤ-ਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਰਮਨਦੀਪ ਸਿੰਘ ਦਾ ਪਿਤਾ ਧੰਨਾ ਸਿੰਘ ਫੌਜ ਤੋਂ ਰਿਟਾਇਰ ਹੋਣ ਤੋਂ ਬਾਅਦ ਹੁਣ ਵੀ ਡੀ. ਐਸ. ਸੀ. ਵਿਚ ਡਿਊਟੀ ਕਰ ਰਹੇ ਹਨ ਅਤੇ ਘਰ ਵਿਚ ਉਸ ਦੀ ਮਾਂ ਅਤੇ ਛੋਟੀ ਭੈਣ ਹਨ। ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਲਈ ਲੋੜੀਂਦੀ ਕਾਰਵਾਈ ਅਤੇ ਪਰਿਵਾਰ ਦੀ ਮਦਦ ਕੀਤੀ ਜਾਵੇ।

Leave a Reply

Your email address will not be published. Required fields are marked *