ਜਿਲ੍ਹਾ ਕਪੂਰਥਲਾ (ਪੰਜਾਬ) ਦੇ ਪਿੰਡ ਸਿੱਧਵਾਂ ਦੋਨਾ ਵਿੱਚ ਮੰਦਰ ਦੀ ਮੁੱਖ ਸੇਵਾਦਾਰ ਮਹਿਲਾ ਦਾ ਉਸ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਕਿਸੇ ਤਿੱਖੀ ਚੀਜ ਨਾਲ ਵਾਰ ਕਰਕੇ ਕ-ਤ-ਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸ਼-ਰਾ-ਬ ਪੀ ਕੇ ਮੰਦਰ ਆਉਂਦਾ ਸੀ। ਇਸ ਉਤੇ ਔਰਤ ਉਸ ਨੂੰ ਰੋਕਦੀ ਸੀ। ਇਸ ਕਾਰਨ ਹੀ ਨੌਜਵਾਨ ਨੇ ਉਸ ਦਾ ਕ-ਤ-ਲ ਕਰ ਦਿੱਤਾ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਥਾਣਾ ਸਦਰ ਦੀ ਐੱਸ. ਐੱਚ. ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।
ਦਾ-ਤ ਅਤੇ ਰਾ-ਡ ਨਾਲ ਕੀਤਾ ਵਾਰ
ਮ੍ਰਿਤਕ ਮਹਿਲਾ ਦੀ ਪਹਿਚਾਣ ਸਰਿਤਾ ਦੇਵੀ ਉਮਰ 26 ਸਾਲ ਵਾਸੀ ਬਿਹਾਰ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਰਾਕੇਸ਼ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਹੈ। ਦੇਰ ਸ਼ਾਮ ਕਿਸੇ ਨੇ ਉਸ ਨੂੰ ਸੂਚਨਾ ਦਿੱਤੀ ਕਿ ਉਸ ਦੀ ਪਤਨੀ ਸਰਿਤਾ ਦੇਵੀ ਮੰਦਰ ਵਿੱਚ ਸੇਵਾ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਹੀ ਇੱਕ ਨੌਜਵਾਨ ਨੇ ਉਸ ਉਤੇ ਦਾ-ਤ-ਰ ਆਤੇ ਲੋਹੇ ਦੀ ਰਾ-ਡ ਨਾਲ ਵਾਰ ਕਰ ਦਿੱਤਾ।
ਉਸ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮਦਦ ਨਾਲ ਪਤਨੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਮਹਿਲਾ 5 ਸਾਲਾਂ ਤੋਂ ਕਰ ਰਹੀ ਸੀ ਸੇਵਾ
ਪਤੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ 5 ਸਾਲਾਂ ਤੋਂ ਸਿੱਧਵਾਂ ਦੋਨਾ ਦੇ ਮਾਤਾ ਸ਼੍ਰੀ ਸਲੋਨੀ ਦੇਵੀ ਮੰਦਰ ਵਿੱਚ ਮੁੱਖ ਸੇਵਾਦਾਰ ਦੇ ਵਜੋਂ ਕੰਮ ਕਰ ਰਹੀ ਸੀ। ਹ-ਮ-ਲਾ ਕਰਨ ਵਾਲਾ ਨੌਜਵਾਨ ਇਸੇ ਪਿੰਡ ਦਾ ਰਹਿਣ ਵਾਲਾ ਹੈ।
ਘ-ਟ-ਨਾ ਤੋਂ ਬਾਅਦ ਫਰਾਰ ਹੋਇਆ ਦੋਸ਼ੀ
ਉਸ ਨੇ ਦੱਸਿਆ ਕਿ ਨੌਜਵਾਨ ਅਕਸਰ ਸ਼-ਰਾ-ਬ ਪੀ ਕੇ ਮੰਦਰ ਆਉਂਦਾ ਸੀ ਅਤੇ ਉਸ ਦੀ ਪਤਨੀ ਉਸ ਨੂੰ ਸ਼-ਰਾ-ਬ ਪੀ ਕੇ ਮੰਦਰ ਆਉਣ ਤੋਂ ਰੋਕਦੀ ਸੀ। ਇਸੇ ਕਾਰਨ ਨੌਜਵਾਨ ਨੇ ਉਸ ਦੀ ਪਤਨੀ ਉਤੇ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਦੌੜ ਗਿਆ।