ਜਿਲ੍ਹਾ ਕਪੂਰਥਲਾ (ਪੰਜਾਬ) ਦੇ ਪਿੰਡ ਬਿਧੀਪੁਰ ਵਿਚ 22 ਸਾਲ ਉਮਰ ਦੀ ਵਿਆਹੀ ਲੜਕੀ ਨੇ ਪੱਖੇ ਨਾਲ ਫਾ-ਹਾ ਲਾ ਖੁ-ਦ-ਕੁ-ਸ਼ੀ ਕਰ ਲਈ ਹੈ। ਪੇਕਿਆਂ ਨੇ ਸਹੁਰੇ ਪਰਿਵਾਰ ਵਾਲਿਆਂ ਉਤੇ ਦਾ-ਜ ਲਈ ਦੁਖੀ ਕਰਨ ਦਾ ਦੋਸ਼ ਲਾਇਆ ਹੈ। ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ਉਤੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵਲੋਂ ਪਤੀ, ਸੱਸ ਅਤੇ ਸਹੁਰੇ ਖਿਲਾਫ ਵੱਖੋ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਫਾ-ਹੇ ਵਿੱਚ ਵਰਤਿਆ ਪਰਨਾ ਵੀ ਬਰਾ-ਮਦ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਕਾਜਲ ਉਮਰ 22 ਸਾਲ ਵਾਸੀ ਬਿਧੀਪੁਰ ਤਲਵੰਡੀ ਚੌਧਰੀਆਂ ਦੇ ਰੂਪ ਵਜੋਂ ਹੋਈ ਹੈ। ਉਸ ਦੀ ਮਾਤਾ ਜਸਵਿੰਦਰ ਕੌਰ ਵਾਸੀ ਬੁਤਾਲਾ ਢਿਲਵਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੀ ਲੜਕੀ ਕਾਜਲ ਦਾ ਵਿਆਹ ਤਿੰਨ ਸਾਲ ਪਹਿਲਾਂ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਨਾਲ ਬੜੀ ਧੂਮ ਧਾਮ ਨਾਲ ਕੀਤਾ ਸੀ। ਉਸ ਨੇ ਆਪਣੀ ਹੈਸੀਅਤ ਦੇ ਅਨੁਸਾਰ ਆਪਣੀ ਧੀ ਨੂੰ ਦਾਜ ਦਿੱਤਾ ਸੀ।
3 ਸਾਲ ਤੋਂ ਕਰ ਰਹੇ ਸੀ ਪ੍ਰੇ-ਸ਼ਾ-ਨ
ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਵਿਆਹ ਦੇ ਕੁਝ ਦਿਨਾਂ ਬਾਅਦ ਹੀ ਪਤੀ ਲਖਵਿੰਦਰ, ਸੱਸ ਪਰਮਜੀਤ ਕੌਰ ਅਤੇ ਸਹੁਰਾ ਬਲਵਿੰਦਰ ਸਿੰਘ ਧੀ ਕਾਜਲ ਨੂੰ ਤੰ-ਗ ਪ੍ਰੇ-ਸ਼ਾ-ਨ ਕਰਨ ਲੱਗ ਗਏ। ਇਹ ਸਿਲਸਿਲਾ ਪਿਛਲੇ 3 ਸਾਲਾਂ ਤੋਂ ਚੱਲ ਰਿਹਾ ਸੀ। ਪਹਿਲਾਂ ਵੀ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਸਮਝੌਤਾ ਹੋਣ ਤੋਂ ਬਾਅਦ ਫਿਰ ਕਾਜਲ ਨੂੰ ਪ੍ਰੇ-ਸ਼ਾ-ਨ ਕਰਨ ਲੱਗੇ। ਉਸ ਦੀ ਧੀ ਦੇ ਵਿਆਹ ਤੋਂ ਬਾਅਦ ਕੋਈ ਔਲਾਦ ਨਹੀਂ ਹੈ। ਇਸ ਗੱਲ ਨੂੰ ਲੈ ਕੇ ਉਸ ਨੂੰ ਤਾਅਨਾ ਵੀ ਦਿੱਤਾ ਜਾਂਦਾ ਸੀ।
ਸੋਮਵਾਰ ਦੀ ਸ਼ਾਮ ਵੀ ਪੂਰੇ ਪਰਿਵਾਰ ਨੇ ਮਿਲ ਕੇ ਕਾਜਲ ਨੂੰ ਦੁਖੀ ਕੀਤਾ। ਜਿਸ ਕਾਰਨ ਉਸ ਨੇ ਤੰ-ਗ ਆ ਕੇ ਫਾ-ਹਾ ਲਾ ਲਿਆ ਅਤੇ ਖੁ-ਦ-ਕੁ-ਸ਼ੀ ਕਰ ਲਈ। ਉਸ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਧੀ ਵੱਲੋਂ ਫਾ-ਹਾ ਲੈਣ ਬਾਰੇ ਵੀ ਨਹੀਂ ਦੱਸਿਆ ਪਰ ਪਿੰਡ ਦੇ ਸਰਪੰਚ ਨੇ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਫਾ-ਹਾ ਲੈ ਲਿਆ ਹੈ। ਜਦੋਂ ਉਹ ਮੌਕੇ ਉਤੇ ਪਹੁੰਚੇ ਤਾਂ ਉਨ੍ਹਾਂ ਦੀ ਲੜਕੀ ਦੀ ਦੇਹ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਚ ਪਈ ਸੀ।
ਤਿੰਨੇ ਨਿਆਇਕ ਹਿਰਾਸਤ ਵਿਚ ਭੇਜੇ ਗਏ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਚੌਧਰੀਆਂ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।